ਪੰਜਾਬ ਦੇ ਖ਼ਜ਼ਾਨਾ ਦਫ਼ਤਰਾਂ ’ਚ ਤਾਇਨਾਤ ਹੋਣਗੇ 12 ਨਵੇਂ ਕਲਰਕ
19, ਅਕਤੂਬਰ – ਪੰਜਾਬ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ 12 ਨਵੇਂ ਕਲਰਕ ਤਾਇਨਾਤ ਕੀਤੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਸਰਕਾਰੀ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਨਵੀਂ ਭਰਤੀ ਨਾਲ ਖ਼ਜ਼ਾਨਾ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਣ ਦੇ ਨਾਲ ਵਿੱਤੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਦਾ ਮਕਸਦ ਖ਼ਜ਼ਾਨਾ ਦਫ਼ਤਰਾਂ ਨਾਲ ਸਬੰਧਤ ਕੰਮਾਂ ਅਤੇ ਜਨਤਕ ਸੇਵਾਵਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਵੀ ਹੈ ਖ਼ਜ਼ਾਨਾ ਦਫ਼ਤਰ ਸੂਬੇ ਦੇ ਵਿੱਤੀ ਪ੍ਰਬੰਧਨ ਨਾਲ ਜੁੜੇ ਅਹਿਮ ਕੰਮ ਸੰਭਾਲਦੇ ਹਨ। ਨਵੇਂ ਮੁਲਾਜ਼ਮਾਂ ਨੂੰ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਕਾਇਮ ਰੱਖਣ ਦੇ ਨਾਲ ਸਰਕਾਰੀ ਯੋਜਨਾਵਾਂ ਅਤੇ ਵਿੱਤੀ ਪ੍ਰਕਿਰਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਹੈ।
Share this content:



Post Comment