ਪੰਜਾਬ ਦੇ ਨਾਗਰਿਕਾਂ ਨੂੰ ਵੱਡੀ ਰਾਹਤ; OTS ਸਕੀਮ ਮੁੜ ਸ਼ੁਰੂ, ਫੀਸਾਂ ‘ਚ 50% ਤੱਕ ਛੂਟ
ਚੰਡੀਗੜ੍ਹ, 3 ਅਪ੍ਰੈਲ – ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) ‘ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ।
Share this content:



Post Comment