Loading Now

ਪੰਜਾਬ ਦੇ ਸਕੂਲ ਪੰਜ ਫੀਸਦ ਤੋਂ ਵੱਧ ਨਹੀਂ ਵਧਾ ਸਕਣਗੇ ਫੀਸਾਂ: ਸੀਐਈ

ਪੰਜਾਬ ਦੇ ਸਕੂਲ ਪੰਜ ਫੀਸਦ ਤੋਂ ਵੱਧ ਨਹੀਂ ਵਧਾ ਸਕਣਗੇ ਫੀਸਾਂ: ਸੀਐਈ

ਚੰਡੀਗੜ੍ਹ, 3 ਜੂਨ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੀ ਵਿਦਿਆਰਥਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦਾ ਕੋਈ ਵੀ ਸਕੂਲ ਸਾਲ ਵਿੱਚ ਪੰਜ ਫੀਸਦ ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ । ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕਾਨੂੰਨ ਤਿਆਰ ਕੀਤਾ ਜਾਵੇਗਾ। ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲ ਪ੍ਰਬੰਧਕਾਂ ਤੋਂ ਵਿਦਿਆਰਥੀਆਂ ਦੀ ਫੀਸ ਵੀ ਵਾਪਸ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੂਬੇ ਵਿੱਚ ਇੱਕ ਸਾਲ ਦੌਰਾਨ 5 ਫੀਸਦ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Share this content:

Post Comment