ਪੰਜਾਬ ਪੁਲਿਸ ‘ਚ ਇਸ ਦਿਨ ਤੋਂ ਸ਼ੁਰੂ ਹੋਵੇਗੀ 3000 ਤੋਂ ਵੱਧ ਸਿਪਾਹੀਆਂ ਦੀ ਭਰਤੀ ਪ੍ਰਕਿਰਿਆ
ਚੰਡੀਗੜ੍ਹ, 6 ਮਾਰਚ – ਪੰਜਾਬ ਪੁਲਿਸ ਵੱਲੋਂ ਯੋਗ ਉਮੀਦਵਾਰਾਂ ਤੋਂ ਜ਼ਿਲ੍ਹਾ ਅਤੇ ਆਰਮਡ ਕਾਡਰ ਵਿੱਚ ਸਿਪਾਹੀਆਂ ਦੀ ਭਰਤੀ ਲਈ ਅਰਜ਼ੀਆਂ ਨਿਕਲੀ ਹੈ। ਇਸ ਭਰਤੀ ਪ੍ਰਕਿਰਿਆ ਦੇ ਤਹਿਤ ਕੁੱਲ 3298 ਅਸਾਮੀਆਂ ਭਰੀਆਂ ਜਾਣਗੀਆਂ। ਭਰਤੀ ਪ੍ਰਕਿਰਿਆ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ 10 ਮਾਰਚ ਤੋਂ ਸ਼ੁਰੂ ਹੋਵੇਗੀ। ਅਰਜ਼ੀਆਂ 30 ਮਾਰਚ ਰਾਤ 11:55 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਹਨ।
ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ 2522 ਅਸਾਮੀਆਂ ਜ਼ਿਲ੍ਹਾ ਕਾਡਰ ਲਈ ਹਨ, ਜਦਕਿ 776 ਅਸਾਮੀਆਂ ਆਰਮਡ ਕਾਡਰ ਲਈ ਰੱਖੀਆਂ ਗਈਆਂ ਹਨ। ਇਸ ਭਰਤੀ ਪ੍ਰਕਿਰਿਆ ਰਾਹੀਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਮਿਲੇਗਾ। ਪੰਜਾਬ ਪੁਲਿਸ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਅਰਜ਼ੀਆਂ ਦਾਖ਼ਲ ਕਰਨ। ਭਰਤੀ ਨਾਲ ਸੰਬੰਧਿਤ ਹੋਰ ਜਾਣਕਾਰੀ ਅਤੇ ਅਰਜ਼ੀ ਦੀ ਪ੍ਰਕਿਰਿਆ ਜਲਦ ਜਾਰੀ ਕੀਤੀ ਜਾਵੇਗੀ।
Share this content:


Post Comment