Loading Now

ਪੰਜਾਬ ਪੁਲਿਸ ਵਿਭਾਗ ‘ਚ ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਭਾਗ ‘ਚ ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ

ਚੰਡੀਗੜ੍ਹ, 4 ਦਸੰਬਰ – ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਟਰਾਂਸਫਰ ਜਾਰੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਪੀਐੱਸ/ਪੀਪੀਐੱਸ (IPS/PPS) ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ 4 ਆਈਪੀਐੱਸ/ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਜਾਰੀ ਹੁਕਮਾਂ ਮੁਤਾਬਕ ਕੌਸਤੁਭ ਸ਼ਰਮਾ ਨੂੰ IGP ANTF ਪੰਜਾਬ, SAS ਨਗਰ ਤਾਇਨਾਤ ਕੀਤਾ ਗਿਆ ਹੈ, ਜਦਕਿ ਅਸ਼ੀਸ਼ ਚੌਧਰੀ ਨੂੰ IGP ਕਾਊਂਟਰ ਇੰਟੈਲੀਜੈਂਸ ਪੰਜਾਬ SAS ਨਗਰ ਵਿਚ ਨਵਾਂ ਚਾਰਜ ਮਿਲਿਆ ਹੈ।ਵਰਿੰਦਰ ਸਿੰਘ ਬਰਾੜ ਦੀਆਂ ਸੇਵਾਵਾਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਦੇ ਹਵਾਲੇ ਕੀਤਾ ਗਿਆ ਹੈ, ਜਦਕਿ ਜਗਤ ਪ੍ਰੀਤ ਸਿੰਘ ਨੂੰ ਵੀ ਵਿਜੀਲੈਂਸ ਬਿਊਰੋ ਵਿਚ ਤਾਇਨਾਤ ਕੀਤਾ ਗਿਆ ਹੈ।

Share this content:

Post Comment