ਪੰਜਾਬ ਪ੍ਰਦੂਸ਼ਣ ਕੋਟਰੋਲ ਬੋਰਡ ਦੇ ਖੇਤਰੀ ਦਫਤਰ ਬਰਨਾਲਾ ਵੱਲੋਂ ਠੋਸ ਕਚਰਾ ਪ੍ਰਬੰਧਨ ਸਬੰਧੀ ਕੈਂਪ ਦਾ ਆਯੋਜਨ
ਮੋਗਾ, 13 ਫ਼ਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਨਗਰ ਨਿਗਮ ਮੋਗਾ ਦੇ ਦਫ਼ਤਰ ਵਿੱਚ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ।ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਣ-ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਹਾਇਕ ਵਾਤਾਵਰਨ ਇੰਜੀਨੀਅਰ ਸ਼ਮਸ਼ੇਰ ਸਿੰਘ ਅਤੇ ਇੰਜੀਨੀਅਰ ਵਾਤਾਵਰਨ ਇੰਜੀਨੀਅਰ ਰਾਜੇਸ਼ ਲੇਘਾ ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਣੀ ਅਤੇ ਸਿਹਤ ਸੰਬੰਧੀ ਗੰਭੀਰ ਖਤਰਿਆਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠੋਸ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ-ਰਹਿਤ ਵਾਤਾਵਰਣ ਬਣਾਉਣ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਸੈਨੀਟਰੀ ਇੰਸਪੈਕਟਰ, ਸੈਨੀਟਰੀ ਇੰਸਪੈਕਟਰ ਸੁਮਨ ਕੁਮਾਰ, ਸੀਨੀਅਰ ਸੈਨੀਟਰੀ ਅਫ਼ਸਰ ਰਣਜੀਤ ਸਿੰਘ , ਇਕਬਾਲ ਸਿੰਘ, ਗੁਰਪ੍ਰੀਤ ਸਿੰਘ , ਜਗਸੀਰ ਸਿੰਘ ਅਤੇ ਨਗਰ ਨਿਗਮ ਮੋਗਾ ਦੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਰਹੀ।
Share this content:



Post Comment