ਪੰਜਾਬ ਬੋਰਡ ਨੇ ਜਾਰੀ ਕੀਤੇ 10ਵੀਂ ਦੇ ਨਤੀਜੇ
ਮੁਹਾਲੀ, 11 ਮਈ – ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਵਿਦਿਆਰਥੀ ਆਪਣਾ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਦੇ ਅਨੁਸਾਰ, 2.84 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਫਰੀਦਕੋਟ ਦੀ ਹਰਲੀਨ ਸ਼ਰਮਾ ਨੇ ਟਾਪ ਕੀਤਾ ਹੈ। ਉਸਨੇ 650 ‘ਚੋਂ 646 ਅੰਕ ਹਾਸਿਲ ਕੀਤੇ। ਇਸ ਦੇ ਨਾਲ ਹੀ 645 ਅੰਕਾਂ ਨਾਲ ਰੋਪੜ ਦੇ ਮਨੀ ਮਹੇਸ਼ ਸ਼ਰਮਾ ਨੇ ਦੂਜੇ ਸਥਾਨ ‘ਤੇ ਰਿਹਾ। ਹੁਸ਼ਿਆਰਪੁਰ ਦੀ ਰੀਆ ਰਾਣੀ ਨੇ 645 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।
Share this content:



Post Comment