ਪੰਜਾਬ ਭਰ ਵਿੱਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ
ਚੰਡੀਗੜ੍ਹ, 12 ਫਰਵਰੀ – ਪੰਜਾਬ ਰੋਡਵੇਜ਼ ,ਪਨਬੱਸ /ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਅਰਟੀਸੀ ਅਤੇ ਪਨਬਸ ਦੇ ਕੱਚੇ ਕਰਮਚਾਰੀਆਂ ਨੇ ਆਪਣੇ ਸਾਥੀਆਂ ਦੀ ਰਿਹਾਈ ਅਤੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਲਈ 12 ਫਰਵਰੀ ਤੋਂ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ’ਚ ਬੁੱਧਵਾਰ ਨੂੰ ਬੱਸ ਸੇਵਾ ਪ੍ਰਭਾਵਿਤ ਰਹੇਗੀ ਕਿਉਂਕਿ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਰਹਿਣਗੇ। ਯੂਨੀਅਨ ਨੇ ਕਿਹਾ ਹੈ ਕਿ ਸਰਕਾਰੀ ਬੱਸਾਂ ਦੇ 7,200 ਮੁਲਾਜ਼ਮ ਇਕ ਦਿਨ ਦੀ ਹੜਤਾਲ ਕਰਨਗੇ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਕਈ ਸਾਲਾਂ ਤੋਂ ਪੱਕਾ ਕੀਤੇ ਜਾਣ ਦੀ ਮੰਗ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ।
ਕੱਚੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦੇ ਲਟਕਾਊ ਰਵੱਈਏ ਕਾਰਨ ਉਨ੍ਹਾਂ ਕੋਲ ਹੜਤਾਲ ’ਤੇ ਜਾਣ ਦੇ ਇਲਾਵਾ ਕੋਈ ਬਦਲ ਨਹੀਂ ਰਹਿ ਗਿਆ। ਇਸ ਦੌਰਾਨ ਪੀਆਰਟੀਸੀ ਕਰਮਚਾਰੀਆਂ ਦਾ ਆਰੋਪ ਹੈ ਕਿ ਬੁੱਧਵਾਰ ਰਾਤ ਤੋਂ ਹੀ ਪੰਜਾਬ ਪ੍ਰਧਾਨ ਸਮੇਤ ਸਾਰੇ ਸੂਬਾ ਕਮੇਟੀ ਮੈਂਬਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਦੱਸ ਦੇਈਏ ਕਿ ਕੱਚੇ ਕਰਮਚਾਰੀਆਂ ਨੇ ਬੁੱਧਵਾਰ ਦੁਪਹਿਰ 12 ਵਜੇ ਪੀਆਰਟੀਸੀ (PRTC) ਤੇ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਕੀਤੀ ਸੀ। ਇਹ ਮੀਟਿੰਗ ਲਗਭਗ ਛੇ ਘੰਟੇ ਚੱਲੀ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।
Share this content:



Post Comment