ਪੰਜਾਬ ਮਿਉਂਸਿਪਲ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਪੜਤਾਲ ਦੌਰਾਨ 713 ਨਾਮਜ਼ਦਗੀਆਂ ਰੱਦ
ਚੰਡੀਗੜ੍ਹ, 19 ਮਈ – ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਮਿਉਂਸਿਪਲ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨਾਮਜਦਗੀ ਪੱਤਰਾਂ ਦੀ ਪੜਤਾਲ ਦੌਰਾਨ 713 ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ ਚੋਣ ਮੈਦਾਨ ਵਿੱਚ 10 096 ਉਮੀਦਵਾਰ ਰਹਿ ਗਏ ਹਨ ਜਦੋਂ ਕਿ ਅੱਜ ਨਾਮਜਦਗੀ ਪੱਤਰਾਂ ਦੀ ਵਾਪਸੀ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ਉਮੀਦਵਾਰਾਂ ਦੀ ਆਖਰੀ ਸੂਚੀ ਸ਼ਾਮ ਤੱਕ ਜਾਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 8 ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪਰਿਸ਼ਦ ਦੀਆਂ ਚੋਣਾਂ ਲਈ ਕੁੱਲ 10809 ਉਮੀਦਵਾਰਾਂ ਨੇ ਨਾਮਜਦਗੀਆਂ ਦਾਖਲ ਕੀਤੀਆਂ ਸਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਮਿਉਂਸਿਪਲ ਚੋਣਾਂ ਲਈ 26 ਮਈ ਨੂੰ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਆਉਣਗੇ।
Share this content:



Post Comment