Loading Now

ਪੰਜਾਬ ਰਾਜਪਾਲ ਨੂੰ ਮਿਲਿਆ ਪੰਜਾਬ BJP ਦਾ ਵਫ਼ਦ

ਪੰਜਾਬ ਰਾਜਪਾਲ ਨੂੰ ਮਿਲਿਆ ਪੰਜਾਬ BJP ਦਾ ਵਫ਼ਦ

ਚੰਡੀਗੜ੍ਹ, 21 ਅਗਸਤ – ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਅੱਜ ਪੰਜਾਬ ਭਾਜਪਾ ਦੇ ਆਗੂਆਂ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਭਾਜਪਾ ਆਗੂਆਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਪੁਲਿਸ ਦੀ ਦੁਰਵਰਤੋਂ ਸਬੰਧੀ ਜਾਣੂ ਕਰਵਾਇਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਕੋਲੋਂ ਡਰ ਗਈ ਹੈ, ਜਿਸ ਦੇ ਚਲਦਿਆਂ ਭਾਜਪਾ ਆਗੂਆਂ ਨੂੰ ਘਰਾਂ ’ਚ ਹੀ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਕੋਈ ਲਾਭ ਨਹੀਂ ਮਿਲ ਰਿਹਾ।

Share this content:

Post Comment