Loading Now

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੋਟਕਪੂਰਾ ਦਾ ਦੌਰਾ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੋਟਕਪੂਰਾ ਦਾ ਦੌਰਾ

*ਜਨਤਕ ਸੁਣਵਾਈ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

*ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ -ਜਤਿੰਦਰ ਸਿੰਘ ਸ਼ੰਟੀ

ਫ਼ਰੀਦਕੋਟ, 26 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਇੱਕ ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
09f35803-e4be-42be-94cf-0c16717948b1 ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੋਟਕਪੂਰਾ ਦਾ ਦੌਰਾ
ਉਨ੍ਹਾਂ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਬਿੱਲ ਨਾ ਭਰਨ ਦੇ ਮਾਮਲੇ ਵਿੱਚ ਲਾਸ਼ ਨਹੀਂ ਰੱਖ ਸਕਦੇ ਅਤੇ ਅਜਿਹਾ ਕਰਨ ‘ਤੇ ਪੁਲਿਸ ਕੇਸ ਦਰਜ ਹੋ ਸਕਦਾ ਹੈ। ਨਾਲ ਹੀ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਦਸਤਾਨੇ, ਮਾਸਕ ਅਤੇ ਬੀਮਾ ਮੁਹੱਈਆ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।
2e26bea5-0e02-4f30-8dd1-42130acc2d3c ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੋਟਕਪੂਰਾ ਦਾ ਦੌਰਾ
ਸ਼ਿਕਾਇਤਕਰਤਾ ਆਪਣੇ ਮਸਲੇ ਵਟਸਐੱਪ ਨੰਬਰ 9855475547 ਜਾਂ ਵੈੱਬਸਾਈਟ ਰਾਹੀਂ ਭੇਜ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।

Share this content:

Previous post

ਸੀਬੀਆਈ ਵੱਲੋਂ ਮੈਡੀਕਲ ਸਟੋਰਾਂ ਤੋਂ ਇਲਾਵਾ ਸ਼ੈਲਰ ਮਿੱਲਾਂ ‘ਤੇ ਛਾਪੇਮਾਰੀ

Next post

ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

Post Comment