Loading Now

ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 13 ਅਪ੍ਰੈਲ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੇਅਦਬੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰੇਗਾ। ਬੇਅਦਬੀ ਦੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਗੰਭੀਰ ਧਾਰਾ ਲਗਾਈ ਜਾਵੇਗੀ। ਦੋਸ਼ੀ ਨੂੰ ਛੁੱਟੀਆਂ ਜਾਂ ਪੈਰੋਲ ਨਹੀਂ ਮਿਲੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਿੱਲ ਕਾਨੂੰਨ ਮਾਹਿਰਾਂ ਨਾਲ ਰਾਇ ਤੋਂ ਬਾਅਦ ਲਿਆਂਦਾ ਗਿਆ ਹੈ। ਇਹ ਸਟੇਟ ਐਕਟ ਹੈ ਤੇ ਇਸ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਵੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦਾ ਮੁੱਦਾ ਪੰਜਾਬ ਦੀ ਅਮਨ ਸ਼ਾਂਤੀ ਨਾਲ ਜੁੜਿਆ ਹੋਇਆ ਹੈ। ਅੱਜ ਦੇ ਇਨ ਦੀ ਇਤਿਹਾਸਿਕ ਮਾਨਤਾ ਹੈ। ਅਸੀ ਭਾਗਾਂ ਵਾਲੇ ਹਾਂ ਕਿ ਸਾਡੇ ਹਿੱਸੇ ਇਹ ਸੇਵਾ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਸੋਧ ਬਿੱਲ ਦੀ ਪੜਚੋਲ ਕਰ ਰਹੀ ਸਿਲੈਕਟ ਕਮੇਟੀ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਨੇ 6 ਮਹੀਨੇ ਦਾ ਸਮਾਂ ਹੋਰ ਮੰਗਿਆ ਹੈ ਤੇ ਕਮੇਟੀ ਨੂੰ 6 ਮਹੀਨੇ ਹੋਰ ਦਿੱਤੇ ਗਏ ਹਨ।

Share this content:

Post Comment