Loading Now

ਪੰਜਾਬ ਵਿਧਾਨ ਸਭਾ ‘ਚ ਪਾਣੀਆਂ ਦੇ ਮੁੱਦੇ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿਧਾਨ ਸਭਾ ‘ਚ ਪਾਣੀਆਂ ਦੇ ਮੁੱਦੇ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 27 ਅਕਤੂਬਰ – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ ਨੂੰ ਬਹੁਤ ਗੰਭੀਰ ਮੁੱਦਾ ਦੱਸਿਆ ਹੈ। ਉਨ੍ਹਾਂ ਨੇ ਸਦਨ ‘ਚ ਬੋਲਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਖੇਡਾਂ ‘ਚ ਮੋਹਰੀ ਰਿਹਾ ਹੈ। ਜਦੋਂ ਤੋਂ ਪੰਜਾਬ ਬਣਿਆ ਹੈ, ਪਹਿਲੀ ਵਾਰ ਪੰਜਾਬ ਦੇ ਖਿਡਾਰੀ ਇੰਟਰਨੈਸ਼ਨਲ ਟੂਰਨਾਮੈਂਟ ਆਪਣੇ ਪੁੱਤ-ਭਤੀਜਿਆਂ ਦੇ ਸਾਹਮਣੇ ਖੇਡਣ ਲੱਗੇ ਹਨ ਅਤੇ ਪੰਜਾਬ ਦੇ ਖਿਡਾਰੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪਾਣੀਆਂ ਦੇ ਮੁੱਦੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ 77-78 ਫ਼ੀਸਦੀ ਪੰਜਾਬ ਦੀਆਂ ਨਹਿਰਾਂ ਦਾ ਪਾਣੀ ਅੱਗੇ ਲੰਘ ਜਾਂਦਾ ਸੀ ਅਤੇ ਅਸੀਂ 14,000 ਕਿਲੋਮੀਟਰ ਪਾਈਪਲਾਈਨਾਂ ਸੂਬੇ ‘ਚ ਵਿਛਾ ਦਿੱਤੀਆਂ। ਅੱਜ ਅਸੀਂ ਮੋਘੇ ਚਲਾ ਲਏ ਅਤੇ ਨਹਿਰਾਂ ਦਾ ਪਾਣੀ ਬਾਹਰ ਜਾਣੋਂ ਬਚਾ ਲਿਆ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਾਮਲੇ ‘ਚ ਪੰਜਾਬ ਦੀ ਤਾਰੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਆਪਣੀ ਰਿਪੋਰਟ ‘ਚ ਕਹਿ ਦਿੱਤਾ ਹੈ ਕਿ ਪੰਜਾਬ ‘ਚ ਹੁਣ ਧਰਤੀ ਹੇਠਲਾ ਪਾਣੀ ਘੱਟ ਵਰਤਿਆ ਜਾ ਰਿਹਾ ਹੈ ਅਤੇ ਸਾਡੇ ਡਾਰਕ ਜ਼ੋਨ ਸੇਫ ਜ਼ੋਨ ‘ਚ ਆਉਣ ਲੱਗ ਪਏ ਹਨ ਅਤੇ ਇਕ ਤੋਂ 5 ਮੀਟਰ ਤੱਕ ਪਾਣੀ ਦਾ ਪੱਧਰ ਉੱਪਰ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਦਾ ਜੀਵਨ ਪੱਧਰ ਉੱਪਰ ਪਹੁੰਚਾਉਣਾ ਹੁੰਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਨੂੰ ਧਰਤੀ ਹੇਠਲਾ ਪਾਣੀ ਸੰਭਾਲਣਾ ਪਵੇਗਾ। ਉਨ੍ਹਾਂ ਕਿਹਾ ਕਿ 60 ਲੱਖ, 80 ਹਜ਼ਾਰ ਏਕੜ ਜ਼ਮੀਨ ਨੂੰ ਸਿੰਚਾਈ ਵਾਲਾ ਪਾਣੀ ਮਿਲਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਕਦੇ ਬੀ. ਬੀ. ਐੱਮ. ਵਾਲੇ ਅਤੇ ਕਦੇ ਰਾਜਸਥਾਨ ਵਾਲੇ ਪਾਣੀ ਦਾ ਪੰਗਾ ਪਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਦੀ ਇਕ-ਇਕ ਬੂੰਦ ਆਪਣੇ ਕੋਲ ਰੱਖੇਗਾ। ਜੇਕਰ ਇਸ ਵਾਸਤੇ ਸਾਨੂੰ ਲੜਨਾ ਵੀ ਪਿਆ ਤਾਂ ਹਰ ਤਰ੍ਹਾਂ ਦੀ ਲੜਾਈ ਲੜਾਂਗੇ। ਉਨ੍ਹਾਂ ਨੇ ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਕਰਤਾਰਪੁਰ ਲਾਂਘਾ ਫਿਰ ਖੁੱਲ੍ਹਣਾ ਚਾਹੀਦਾ ਹੈ। ਸਾਨੂੰ ਸਾਡੇ ਗੁਰੂ ਦੇ ਦਰਸ਼ਨ ਕਿਉਂ ਨਹੀਂ ਹੋ ਸਕਦੇ। ਇਸ ਲਈ ਅਸੀਂ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਹੈ। ਅਸੀਂ ਇਨ੍ਹਾਂ ਗੁਰੂਧਾਮਾਂ ਦੇ ਦਰਸ਼ਨ-ਦੀਦਾਰ ਲਈ ਅਰਦਾਸ ਕਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਲੋਕ ਪੱਖੀ ਹਨ। ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1000-1500 ਰੁਪਏ ਨਾਲ ਕੋਈ ਔਰਤਾਂ ਨੇ ਅਮੀਰ ਨਹੀਂ ਹੋ ਜਾਣਾ ਪਰ ਸਿਰਫ ਉਨ੍ਹਾਂ ਦਾ ਮਾਣ-ਸਤਿਕਾਰ ਹੈ ਕਿ ਇਹ ਸਾਡੇ ਪੈਸੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਲੈ ਕੇ ਵੀ ਵਿਰੋਧੀ ਧਿਰ ਸਵਾਲ ਚੁੱਕੀ ਜਾ ਰਹੇ ਹਨ ਅਤੇ ਸਾਡੇ ਖ਼ਿਲਾਫ਼ ਬੋਲ ਰਹੇ ਹਨ।

Share this content:

Post Comment