Loading Now

ਪੰਜਾਬ ਵਿੱਚ ਅਗਲੇ ਤਿੰਨ ਦਿਨ ਮੌਸਮ ਬਦਲਣ ਦੀ ਸੰਭਾਵਨਾ ’ ਛੇ ਜ਼ਿਲ੍ਹਿਆਂ ਲਈ ਅਲਰਟ

ਪੰਜਾਬ ਵਿੱਚ ਅਗਲੇ ਤਿੰਨ ਦਿਨ ਮੌਸਮ ਬਦਲਣ ਦੀ ਸੰਭਾਵਨਾ ’ ਛੇ ਜ਼ਿਲ੍ਹਿਆਂ ਲਈ ਅਲਰਟ

13 ਅਕਤੂਬਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗਰਜ-ਚਮਕ, ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਮੌਸਮ ਦੇ ਬਦਲਦੇ ਹਾਲਾਤ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ, ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਿਆ ਰਹਿ ਸਕਦਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਚਿੰਤਾ ਦੀ ਗੱਲ ਇਹ ਹੈ ਕਿ ਮੌਸਮ ਵਿੱਚ ਬਦਲਾਅ ਸਿਰਫ਼ ਇੱਕ ਦਿਨ ਤੱਕ ਸੀਮਤ ਰਹਿਣ ਦੀ ਉਮੀਦ ਨਹੀਂ ਹੈ। 14 ਅਤੇ 15 ਅਕਤੂਬਰ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਜ-ਚਮਕ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਹਾਲਾਤਾਂ ਵਿੱਚ ਕਿਸਾਨਾਂ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਹੈ।

Share this content:

Post Comment