ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਪਸ਼ੂਆਂ ਦੇ ਟੀਕਾਕਰਨ ਦਾ ਟੀਚਾ
ਚੰਡੀਗੜ੍ਹ, 19 ਅਗਸਤ – ਮਾਨਸੂਨ ਦੌਰਾਨ ਗਲ਼ਘੋਟੂ (ਐਚ.ਐਸ.) ਬਿਮਾਰੀ ਤੋਂ ਪਸ਼ੂ-ਧਨ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਹੈ। 30 ਜੁਲਾਈ ਤੱਕ 57.70 ਲੱਖ ਗਊਆਂ ਅਤੇ ਮੱਝਾਂ ਦਾ ਟੀਕਾਕਰਨ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 16.49 ਲੱਖ ਪਸ਼ੂਆਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ। ਮੰਤਰੀ ਨੇ ਵਿਭਾਗ ਨੂੰ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਪਸ਼ੂ ਪਾਲਕਾਂ ਨੂੰ ਆਪਣੇ ਨੇੜਲੇ ਸਰਕਾਰੀ ਵੈਟਰਨਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਮਾਨਸੂਨ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਵਿਭਾਗ ਨੇ ਕੋਲਡ-ਚੇਨ ਪ੍ਰਬੰਧ ਮਜ਼ਬੂਤ ਕਰਨ ਦੇ ਨਾਲ ਵਿਸ਼ੇਸ਼ ਰੈਪਿਡ ਰਿਸਪਾਂਸ ਟੀਮਾਂ ਵੀ ਤਾਇਨਾਤ ਕੀਤੀਆਂ ਹਨ ਤਾਂ ਜੋ ਆਮ ਅਤੇ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।
Share this content:



Post Comment