Loading Now

ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ ਵੱਲੋਂ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ ਵੱਲੋਂ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਮੋਗਾ, 6 ਫਰਵਰੀ – ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ ਵੱਲੋਂ ਆਪਣੇ ਫਲਾਇੰਗ ਟ੍ਰੇਨਿੰਗ ਆਰਗੇਨਾਈਜੇਸ਼ਨ ਪਟਿਆਲਾ, ਅੰਮ੍ਰਿਤਸਰ ਅਤੇ ਪੰਜਾਬ ਏਅਰਕ੍ਰਾਫਟ ਮੈਂਟੀਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ‘ਚ ਵੱਖ-ਵੱਖ ਆਸਾਮੀਆਂ ਠੇਕੇ ’ਤੇ ਆਧਾਰਿਤ ਭਰਨ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਅਸਾਮੀਆਂ ਦੀ ਡਿਟੇਲ

ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 2 ਪਾਇਲਟ ਇੰਸਟ੍ਰਕਟਰ, 2 ਅਸਿਸਟੈਂਟ ਪਾਇਲਟ ਇੰਸਟ੍ਰਕਟਰ, 2 ਅਕਾਉਂਟੈਂਟ, 2 ਇੰਸਟ੍ਰਕਟਰ ਏਅਰਫ੍ਰੇਮ ਅਤੇ 1 ਗਰਾਊਂਡ ਇੰਸਟ੍ਰੇਕਟਰ ਏਅਰ ਰੈਗੂਲੇਸ਼ਨਜ਼ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਸਾਰੀਆਂ ਆਸਾਮੀਆਂ ਲਈ ਲੋੜੀਂਦੀ ਯੋਗਤਾ, ਤਜਰਬਾ ਅਤੇ ਹੋਰ ਜਾਣਕਾਰੀ ਵੈਬਸਾਈਟ ’ਤੇ ਉਪਲੱਬਧ ਹੈ। ਇਹ ਸਾਰੀਆਂ ਨਿਯੁਕਤੀਆਂ ਇਕ ਸਾਲ ਦੀ ਮਿਆਦ ਲਈ ਸਿਰਫ਼ ਠੇਕੇ ’ਤੇ ਆਧਾਰਿਤ ਭਰੀਆਂ ਜਾਣੀਆਂ ਹਨ, ਜਿਨ੍ਹਾਂ ਨੂੰ ਉਮੀਦਵਾਰਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਸਕਦਾ ਹੈ।

ਉਮਰ ਹੱਦ ਤੇ ਫੀਸ

ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਉਮਰ 40 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਭਰਤੀ ਪ੍ਰਕਿਰਿਆ ਦੌਰਾਨ ਪੰਜਾਬ ਵਸਨੀਕ ਅਤੇ ਪੰਜਾਬੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਛੁੱਕ ਅਤੇ ਯੋਗ ਉਮਦੀਵਾਰ ਅਪਣੀ ਅਰਜ਼ੀ ਨਿਰਧਾਰਤ ਫਾਰਮ ’ਤੇ ਭਰ ਕੇ 500 ਰੁਪਏ ਦੀ ਡਿਮਾਂਡ ਡਰਾਫ਼ਟ ਸਮੇਤ 11 ਫਰਵਰੀ ਨੂੰ ਸ਼ਾਮ 3 ਵਜੇ ਤਕ ਪੰਜਾਬ ਸਟੇਟ ਸਿਵਲ ਏਵੀਏਸ਼ਨ ਕੌਂਸਲ ਪਟਿਆਲਾ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ।

Share this content:

Post Comment