Loading Now

ਪੰਜਾਬ ਸਰਕਾਰ ਚਾਈਨਾ ਡੋਰ ਤੇ ਕੰਟਰੋਲ ਕਰਨ ਵਿੱਚ ਫੇਲ੍ਹ ਸਾਬਤ ਹੋਈ

ਪੰਜਾਬ ਸਰਕਾਰ ਚਾਈਨਾ ਡੋਰ ਤੇ ਕੰਟਰੋਲ ਕਰਨ ਵਿੱਚ ਫੇਲ੍ਹ ਸਾਬਤ ਹੋਈ

Sanjeet-Singh-Sunny-gill-803x1024 ਪੰਜਾਬ ਸਰਕਾਰ ਚਾਈਨਾ ਡੋਰ ਤੇ ਕੰਟਰੋਲ ਕਰਨ ਵਿੱਚ ਫੇਲ੍ਹ ਸਾਬਤ ਹੋਈ

-ਕਿਹਾ ਧੜੱਲੇ ਨਾਲ ਬਜ਼ਾਰਾਂ ਵਿੱਚ ਵਿਕਦੀ ਖੂਨੀ ਚਾਈਨਾ ਡੋਰ
ਮੋਗਾ, 27 ਜਨਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਹੁਣ ਸ਼ਰੇਆਮ ਬਜ਼ਾਰਾਂ ਵਿੱਚ ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ ਕਹਿਰ ਵਰਤਾਉਣ ਲੱਗੀ ਹੈ।ਲੁਧਿਆਣਾ ਸ਼ਹਿਰ ਵਿੱਚ 15 ਸਾਲਾ ਤਰਨਜੋਤ ਦੀ ਚਾਈਨਾ ਡੋਰ ਦੇ ਗਲ ਵਿਚ ਫਸਣ ਨਾਲ਼ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਈ ਲੋਕ ਜਾਨਾਂ ਗਵਾ ਚੁੱਕੇ ਹਨ ਤੇ ਹਜ਼ਾਰਾਂ ਦੀ ਤਾਦਾਦ ਵਿੱਚ ਖੂਨੀ ਡੋਰ ਦੀ ਲਪੇਟ ਵਿੱਚ ਆ ਕੇ ਗੰਭੀਰ ਰੂਪ ਵਿੱਚ ਜ਼ਖਮੀ ਪਏ ਹਨ ਪਰ ਆਪ ਸਰਕਾਰ ਇਹ ਸਭ ਕੁਝ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ ਤੇ ਤਜਾਰਤੀ ਲੋਕ ਚਾਈਨਾ ਡੋਰ ਵੇਚ ਕੇ ਤਿਜੋਰੀਆਂ ਭਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੋਈ ਪਈ ਹੈ ਅਤੇ ਹੁਣ ਤਾਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਤੇ ਵੀ ਗੋਲੀਆਂ ਵਰਨ ਲੱਗੀਆਂ ਹਨ ਅਤੇ ਖੇਡਾ ਮੇਲਿਆਂ ਵਿੱਚ ਸਾਡੇ ਹੀਰਿਆਂ ਵਰਗੇ ਖਿਡਾਰੀਆਂ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤੇ ਜਾਂਦੇ ਹਨ ਅਤੇ ਅੱਜ ਹਾਲਾਤ ਇਹ ਹਨ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਸਹਿਮ ਦੇ ਸਾਏ ਥੱਲੇ ਦਮ ਤੋੜ ਰਹੀ ਹੈ।

ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਸ ਸਮੇਂ ਦੇ ਮੁੱਖ ਮੰਤਰੀ ਮਰਹੂਮ ਸ੍ਰ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਰਕਾਰ ਦੌਰਾਨ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਹੀ ਨਹੀਂ ਕੀਤਾ ਸਗੋਂ ਕੌਮਾਂਤਰੀ ਪੱਧਰ ਦੇ ਮੁਕਾਬਲੇ ਹਰ ਸਾਲ ਕਰਵਾਕੇ ਖੇਡ ਕਬੱਡੀ ਨੂੰ ਚਾਰ ਚੰਨ ਲਾਏ ਸਨ ਪਰ ਹੁਣ ਆਪ ਸਰਕਾਰ ਦੇ ਰਾਜ ਵਿੱਚ ਚਾਰ ਚੰਨ ਤਾਂ ਕੀ ਲੱਗਣੇ ਸਨ ਹੁਣ ਤਾਂ ਖੇਡ ਮੇਲੇ ਕਰਵਾਉਣ ਵਾਲੇ ਲੋਕ ਵੀ ਗੋਲੀਆਂ ਦੇ ਸਾਏ ਦੇ ਡਰੋਂ ਖੇਡ ਮੇਲਿਆਂ ਤੋਂ ਕੰਨੀ ਕਤਰਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਸਰਕਾਰ ਬਣਾਏਗਾ ਅਤੇ ਜਿੱਥੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੇਹਤਰ ਬਣਾਈ ਜਾਵੇਗੀ ਉਥੇ ਕਬੱਡੀ ਨੂੰ ਫਿਰ ਉਸੇ ਤਰ੍ਹਾਂ ਕੌਮਾਂਤਰੀ ਪੱਧਰ ਤੇ ਲਿਜਾਇਆ ਜਾਵੇਗਾ।
ਸੰਜੀਤ ਸਿੰਘ ਸੰਨੀ ਗਿੱਲ ਦੀ ਫਾਈਲ ਫੋਟੋ

Share this content:

Post Comment