Loading Now

ਪੰਜਾਬ ਸਰਕਾਰ ਨੇ PSPCL ਦਾ ਸੀਐਮਡੀ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਨੇ PSPCL ਦਾ ਸੀਐਮਡੀ ਦਾ ਕੀਤਾ ਤਬਾਦਲਾ

ਪਟਿਆਲਾ, 15 ਸਤੰਬਰ – ਪੰਜਾਬ ਸਰਕਾਰ ਨੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਵਿੱਚ ਬਿਜਲੀ ਦੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਵਿੱਚ ਫੇਲ ਹੋਏ IAS ਅਧਿਕਾਰੀ ਬਸੰਤ ਗਰਗ ਦਾ ਤਬਾਦਲਾ ਪੰਜਾਬ ਸਰਕਾਰ ਨੇ ਕਰ ਦਿੱਤਾ ਹੈ ਬਸੰਤ ਗਰਗ ਕੋਲੋਂ ਪਾਵਰ ਕੌਮ ਨਾਲ ਸੰਬੰਧਿਤ ਸਾਰੇ ਵਿਭਾਗ ਵਾਪਸ ਲੇ ਲਏ ਗਏ ਹਨ ਉਹਨਾਂ ਦੀ ਜਗ੍ਹਾ ਸੀਨੀਅਰ ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਲਗਾ ਦਿੱਤਾ ਗਿਆ ਹੈ।। ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਉਪਰੰਤ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਦੀਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ। ਹੁਕਮਾਂ ਅਨੁਸਾਰ 2001 ਬੈਚ ਦੇ ਆਈ.ਏ.ਐਸ. ਅਧਿਕਾਰੀ ਗੁਰਕਿਰਤ ਕਿਰਪਾਲ ਸਿੰਘ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਅਹੁਦੇ ਦੇ ਨਾਲ-ਨਾਲ ਬਿਜਲੀ ਵਿਭਾਗ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਰਾਜ ਪਾਵਰ ਨਿਗਮ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦਾ ਅਹਿਮ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ।

ਦੂਜੇ ਪਾਸੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਬਸੰਤ ਗਰਗ, ਜੋ ਪਹਿਲਾਂ ਬਿਜਲੀ ਵਿਭਾਗ ਅਤੇ ਪਾਵਰ ਨਿਗਮਾਂ ਦੇ ਸੀ.ਐਮ.ਡੀ. ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ ਪ੍ਰਬੰਧਕੀ ਸਕੱਤਰ, ਉਦਯੋਗ ਤੇ ਵਣਜ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੂੰਜੀ ਪ੍ਰੋਤਸਾਹਨ ਵਿਭਾਗ ਅਤੇ ਸੂਚਨਾ ਤਕਨੀਕ ਉਦਯੋਗ ਤਰੱਕੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਫੇਰਬਦਲ ਨਾਲ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਉਦਯੋਗ ਅਤੇ ਵਣਜ ਸੰਬੰਧੀ ਵਾਧੂ ਚਾਰਜਾਂ ਤੋਂ ਮੁਕਤ ਹੋ ਗਏ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸੰਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ‘ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਦੇ ਇਸ ਕਦਮ ਨੂੰ ਸੂਬੇ ਦੇ ਊਰਜਾ ਅਤੇ ਉਦਯੋਗਿਕ ਖੇਤਰ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

Share this content:

Post Comment