Loading Now

ਪੰਜਾਬ ਸਰਕਾਰ ਵੱਲੋਂ ਛੇ ਆਈਏਐਸ ਤੇ 39 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

ਪੰਜਾਬ ਸਰਕਾਰ ਵੱਲੋਂ ਛੇ ਆਈਏਐਸ ਤੇ 39 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

 

ਪੰਜਾਬ ਸਰਕਾਰ ਨੇ ਅੱਜ 45 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਛੇ ਆਈਏਐਸ ਤੇ 39 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਨੀਲਿਮਾ ਨੂੰ ਗ੍ਰਹਿ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਕਸ਼ੀ ਸਾਹਨੀ ਨੂੰ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।ਸੰਦੀਪ ਕੁਮਾਰ ਨੂੰ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਐਸ ਏ ਐਸ ਨਗਰ ਦਾ ਮੁੱਖ ਪ੍ਰਸ਼ਾਸਕ ਲਾਇਆ ਗਿਆ ਹੈ। ਅਭਿਜੀਤ ਕਪਲਿਸ਼ ਨੂੰ ਖਣਨ ਤੇ ਭੂ ਵਿਗਿਆਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਕਈ ਪੀ.ਸੀ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੰਜੀਵ ਸ਼ਰਮਾ ਨੂੰ ਏ.ਡੀ.ਸੀ. (ਜਨਰਲ) ਸ਼ਹੀਦ ਭਗਤ ਸਿੰਘ ਨਗਰ ਲਗਾਇਆ ਗਿਆ ਹੈ। ਰੋਹਿਤ ਗੁਪਤਾ ਨੂੰ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਦਾ ਵਧੀਕ ਰੈਜ਼ੀਡੈਂਟ ਕਮਿਸ਼ਨਰ ਅਤੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਲਕਾ ਕਾਲੀਆ ਨੂੰ ਐੱਸ.ਡੀ.ਐੱਮ. ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਸਟੇਟ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਅਟਵਾਲ ਨੂੰ ਆਰ.ਟੀ.ਓ. ਮੁਹਾਲੀ ਅਤੇ ਰਾਜੇਸ਼ ਕੁਮਾਰ ਸ਼ਰਮਾ ਨੂੰ ਐੱਸ.ਡੀ.ਐੱਮ. ਤਲਵੰਡੀ ਸਾਬੋ ਦੇ ਨਾਲ-ਨਾਲ ਆਰ.ਟੀ.ਓ. ਬਠਿੰਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਮਨਜੀਤ ਕੌਰ ਨੂੰ ਐੱਸ.ਡੀ.ਐੱਮ. ਭਵਾਨੀਗੜ੍ਹ, ਅਰਸ਼ਦੀਪ ਸਿੰਘ ਲੁਭਾਣਾ ਨੂੰ ਏ.ਡੀ.ਸੀ. (ਜਨਰਲ) ਪਠਾਨਕੋਟ ਅਤੇ ਸ਼ੁਭ ਅਗਰਵਾਲ ਨੂੰ ਐੱਸ.ਡੀ.ਐੱਮ. ਜਲੰਧਰ-1 ਲਗਾਇਆ ਗਿਆ ਹੈ। ਅੰਕਿਤਾ ਕਾਂਸਲ ਹੁਣ ਮੁਹਾਲੀ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਉਣਗੇ। ਮਨਦੀਪ ਸਿੰਘ ਮਾਨ ਨੂੰ ਐੱਸ.ਡੀ.ਐੱਮ. ਪਠਾਨਕੋਟ, ਸੁਖਜਿੰਦਰ ਸਿੰਘ ਟਿਵਾਣਾ ਨੂੰ ਐੱਸ.ਡੀ.ਐੱਮ. ਰਾਜਪੁਰਾ, ਤਰੁਣ ਗੁਪਤਾ ਨੂੰ ਐੱਸ.ਡੀ.ਐੱਮ. ਫ਼ਤਿਹਗੜ੍ਹ ਸਾਹਿਬ, ਮਨਵੀਰ ਸਿੰਘ ਢਿੱਲੋਂ ਨੂੰ ਐੱਸ.ਡੀ.ਐੱਮ. ਲੋਪੋਕੇ ਅਤੇ ਲਛਮਣ ਸਿੰਘ ਨੂੰ ਐੱਸ.ਡੀ.ਐੱਮ. ਜ਼ੀਰਾ ਨਿਯੁਕਤ ਕੀਤਾ ਗਿਆ ਹੈ। ਸਰਕਾਰ ਨੇ ਕਈ ਅਧਿਕਾਰੀਆਂ ਨੂੰ ਵਾਧੂ ਚਾਰਜ ਵੀ ਸੌਂਪੇ ਹਨ। ਪ੍ਰਸ਼ਾਸਨਿਕ ਹਲਕਿਆਂ ਵਿੱਚ ਇਸ ਫੇਰਬਦਲ ਨੂੰ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।

ਮਨੀਸ਼ਾ ਰਾਣਾ ਨੂੰ ਪੀਆਰਟੀਸੀ ਪਟਿਆਲਾ ਦਾ ਮੈਨੇਜਿੰਗ ਡਾਇਰੈਕਟਰ, ਲਤੀਫ ਅਹਿਮਦ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਸਾਰੇ ਅਧਿਕਾਰੀ ਆਈਏਐਸ ਹਨ ਜਦਕਿ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਵਧੀਕ ਡਿਪਟੀ ਕਮਿਸ਼ਨਰ, ਦੀਪਜੋਤ ਕੌਰ ਨੂੰ ਬਸੀ ਪਠਾਣਾਂ ਦਾ ਉਪ ਮੰਡਲ ਮੈਜਿਸਟਰੇਟ ਲਾਇਆ ਗਿਆ ਹੈ। ਸੁਮਿਤ ਮੁੱਧ ਨੂੰ ਹੁਸ਼ਿਆਰਪੁਰ ਦਾ ਸਹਾਇਕ ਕਮਿਸ਼ਨਰ ਜਨਰਲ ਨਿਯੁਕਤ ਕੀਤਾ ਗਿਆ ਹੈ।

Share this content:

Post Comment