Loading Now

ਪੰਜਾਬ ਸਰਕਾਰ ਵੱਲੋਂ DIG ਬਾਰਡਰ ਰੇਂਜ ਅੰਮ੍ਰਿਤਸਰ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ DIG ਬਾਰਡਰ ਰੇਂਜ ਅੰਮ੍ਰਿਤਸਰ ਦਾ ਤਬਾਦਲਾ

ਅੰਮ੍ਰਿਤਸਰ, 13 ਜੂਨ – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਈਪੀਐਸ ਅਧਿਕਾਰੀ ਹਰਮਨਬੀਰ ਸਿੰਘ (IPS, SPS: 2010) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਿਕ ਹਰਮਨਬੀਰ ਸਿੰਘ, ਜੋ ਇਸ ਸਮੇਂ DIG PAP ਜਲੰਧਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਹੁਣ DIG ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਵਿਵੇਕ ਸ਼ੀਲ ਸੋਨੀ (IPS, RR: 2011) ਦੀ ਥਾਂ ਲੈਣਗੇ। ਸਰਕਾਰੀ ਆਦੇਸ਼ਾਂ ਅਨੁਸਾਰ ਵਿਵੇਕ ਸ਼ੀਲ ਸੋਨੀ ਨੂੰ ਤੁਰੰਤ ਪ੍ਰਭਾਵ ਨਾਲ ਡੀਜੀਪੀ ਪੰਜਾਬ ਦਫ਼ਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਅਗਲੀ ਤਾਇਨਾਤੀ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਸਰਕਾਰ ਵੱਲੋਂ ਜਾਰੀ ਆਦੇਸ਼ ਵਿੱਚ ਸੰਬੰਧਿਤ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ ‘ਤੇ ਤੁਰੰਤ ਜੁਆਇਨ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

Share this content:

Post Comment