Loading Now

ਪੰਥਕ ਅਸੈਂਬਲੀ ਵੱਲੋਂ ਐਸ ਜੀ ਪੀ ਸੀ ਮੈਂਬਰਾਂ ਦੇ ਨਾਂ ਖੁੱਲ੍ਹਾ ਪੱਤਰ

ਪੰਥਕ ਅਸੈਂਬਲੀ ਵੱਲੋਂ ਐਸ ਜੀ ਪੀ ਸੀ ਮੈਂਬਰਾਂ ਦੇ ਨਾਂ ਖੁੱਲ੍ਹਾ ਪੱਤਰ

ਅਮ੍ਰਿੰਤਸਰ,30 ਸਤੰਬਰ – ਵੱਖ ਸਿੱਖ ਆਗੂਆਂ ਵੱਲੋਂ ਬਣਾਈ ਗਈ ਪੰਥਕ ਅਸੈਂਬਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਂ ’ਤੇ ਇੱਕ ਖੁੱਲ੍ਹਾ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਸਥਾ ਵਿੱਚ ਸੁਧਾਰ ਲਿਆਉਣ ਲਈ ਵਾਪਰੀਆਂ ਹਾਲੀਆ ਘਟਨਾਵਾਂ ਦੇ ਮਾਮਲੇ ਵਿੱਚ ਯੋਗ ਮੰਚ ਉੱਤੇ ਸਵਾਲ ਚੁੱਕਣ।

ਬਹਿਰੀਨ ਤੋਂ ਆਈ ਇੱਕ ਬੀਬੀ ਵੱਲੋਂ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ’ਤੇ ਲਾਏ ਗਏ ਗੰਭੀਰ ਦੋਸ਼ਾਂ ਅਤੇ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਇਹ ਮਾਮਲਾ ਪੰਥਕ ਸਫ਼ਾਂ ਵਿੱਚ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਖ਼ਿਲਾਫ਼ ਵੀ ਮੁਜ਼ਾਹਰੇ ਹੋ ਰਹੇ ਹਨ।

ਅੱਜ ਇਸੇ ਮਾਮਲੇ ਨੂੰ ਲੈ ਕੇ ਪੰਥਕ ਅਸੈਂਬਲੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਨਾਂ ਇੱਕ ਖੁੱਲ੍ਹਾ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਲਿਖਣ ਵਾਲਿਆਂ ਵਿੱਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਐਡਵੋਕੇਟ ਨਵਕਿਰਨ ਸਿੰਘ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਤੋਂ ਰਾਣਾ ਇੰਦਰਜੀਤ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੋਂ ਖ਼ੁਸ਼ਹਾਲ ਸਿੰਘ, ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਤੋਂ ਅਮਰਜੀਤ ਸਿੰਘ, ਮਨਜਿੰਦਰ ਕੌਰ ਲੁਧਿਆਣਾ, ਵਿਰਸਾ ਫ਼ਾਊਂਡੇਸ਼ਨ ਲੁਧਿਆਣਾ ਤੋਂ ਸਲੋਚਨ ਬੀਰ ਸਿੰਘ, ਸਿੱਖ ਮਿਸ਼ਨਰੀ ਕਾਲਜ ਤੋਂ ਪਰਮਜੀਤ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਜਲੰਧਰ ਸ਼ਾਮਲ ਹਨ।

ਐਡਵੋਕੇਟ ਜਸਵਿੰਦਰ ਸਿੰਘ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਂ ’ਤੇ ਖੁੱਲ੍ਹਾ ਪੱਤਰ ਜਾਰੀ ਕਰਨ ਤੋਂ ਪਹਿਲਾਂ ਸਮੂਹ ਆਗੂਆਂ ਦੀ ਔਨਲਾਈਨ ਮੀਟਿੰਗ ਹੋਈ ਹੈ, ਜਿਸ ਤੋਂ ਬਾਅਦ ਇਹ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਸ ਨੂੰ ਦਿੱਤੀਆਂ ਗਈਆਂ ਸਹੂਲਤਾਂ ਦੇ ਮੁੱਦੇ ਚੁੱਕੇ ਗਏ ਹਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਲੈ ਕੇ ਕੁਝ ਸਵਾਲ ਉੱਠ ਰਹੇ ਹਨ, ਜਿਨ੍ਹਾਂ ਦੇ ਜਵਾਬ ਜ਼ਰੂਰੀ ਹਨ। ਇਹਨ੍ਹਾਂ ਸਵਾਲਾਂ ਵਿੱਚ ਆਖਿਆ ਗਿਆ ਹੈ ਕਿ ਇਸ ਬੀਬੀ ਨੂੰ ਬਹਿਰੀਨ ਤੋਂ ਕੌਣ ਲੈ ਕੇ ਆਇਆ ਹੈ?, ਉਸ ਦੀ ਯਾਤਰਾ ਜਾਂ ਟਿਕਟਾਂ ਦਾ ਪ੍ਰਬੰਧ ਕਿਸ ਨੇ ਕੀਤਾ ਜਾਂ ਕਰਵਾਇਆ ਹੈ?, ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿੱਚ ਇੰਨਾ ਲੰਮਾ ਸਮਾਂ ਰਹਿਣ ਵਾਸਤੇ ਉਸ ਦੀ ਸਿਫ਼ਾਰਸ਼ ਕਿਸ ਨੇ ਕੀਤੀ ਹੈ?, ਉਸ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਦਾ ਵਾਹਨ ਅਤੇ ਡਰਾਈਵਰ ਕਿਸ ਦੇ ਹੁਕਮ ਜਾਂ ਅਧਿਕਾਰ ਨਾਲ ਮੁਹੱਈਆ ਕੀਤਾ ਗਿਆ?

ਕੀ ਸ਼੍ਰੋਮਣੀ ਕਮੇਟੀ ਦੇ ਫ਼ੰਡਾਂ ਵਿੱਚੋਂ ਜਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਰਮਚਾਰੀ ਵੱਲੋਂ ਬੀਬੀ ਨੂੰ ਸਹਾਇਤਾ ਮੁਹੱਈਆ ਕੀਤੀ ਗਈ? ਜੇ ਕੀਤੀ ਗਈ ਤਾਂ ਕਿਸ ਦੇ ਹੁਕਮਾਂ ਨਾਲ ਅਤੇ ਕਿਸ ਮੱਦ ਦੇ ਅਧੀਨ?

ਕੀ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿੱਚ ਇੰਨਾ ਲੰਮਾ ਸਮਾਂ ਰਹਿਣ ਲਈ ਨਿਯਮਾਂ ਦੀ ਪਾਲਣਾ ਕੀਤੀ ਗਈ? ਜੇਕਰ ਕੋਈ ਵਿਸ਼ੇਸ਼ ਛੋਟ ਦਿੱਤੀ ਗਈ ਤਾਂ ਕਿਉਂ ਅਤੇ ਕਿਸ ਦੇ ਹੁਕਮਾਂ ’ਤੇ ਦਿੱਤੀ ਗਈ?

ਪੱਤਰ ਵਿੱਚ ਇਸ ਤਰ੍ਹਾਂ ਦੇ ਲਗਭਗ 12 ਸਵਾਲਾਂ ਦੇ ਜਵਾਬ ਮੰਗੇ ਗਏ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਵਿਅਕਤੀ, ਕਿਸੇ ਸਿਆਸੀ ਪਾਰਟੀ ਜਾਂ ਧੜੇ ਦੀ ਨਿੱਜੀ ਸੰਸਥਾ ਨਹੀਂ, ਸਗੋਂ ਪੰਥ ਦੀ ਸੰਸਥਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਹ ਸਵਾਲ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਆਖਿਆ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਗਈ ਹੈ, ਪਰ ਇਹ ਜਾਂਚ ਸਿਰਫ਼ ਦੋ ਵਿਅਕਤੀਆਂ ਦੇ ਖ਼ਿਲਾਫ਼ ਲੱਗੇ ਦੋਸ਼ਾਂ ਤੱਕ ਸੀਮਤ ਨਾ ਰਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਖਿਆ ਕਿ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਸਿੱਖ ਸੰਸਥਾ ਦੀ ਸਾਖ, ਭਰੋਸੇਯੋਗਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਖਿਆ ਕਿ ਉਹ ਹਰ ਯੋਗ ਮੰਚ ’ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਬੰ

Share this content:

Post Comment