Loading Now

ਫਗਵਾੜਾ ‘ਚ ਵਾਪਰੇ ਦਰਦਨਾਕ ਹਾਦਸੇ ਵਿਚ ਪਿਓ ਧੀ ਦੀ ਮੌਤ

ਫਗਵਾੜਾ ‘ਚ ਵਾਪਰੇ ਦਰਦਨਾਕ ਹਾਦਸੇ ਵਿਚ ਪਿਓ ਧੀ ਦੀ ਮੌਤ

ਫਗਵਾੜਾ, 9 ਜੂਨ – ਫਗਵਾੜਾ ਵਿਚ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਭੁੱਲਾਰਾਈ ਚੌਂਕ ਨੇੜੇ ਦੋ ਕਾਰਾਂ ਅਤੇ ਇਕ ਟਰੱਕ ਵਿਚਕਾਰ ਟੱਕਰ ਹੋ ਗਈ। ਇਸ ਦੌਰਾਨ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ ‘ਤੇ ਜਾ ਰਿਹਾ ਸੁਖਬੀਰ ਸਿੰਘ ਵੀ ਹਾਦਸੇ ਦੀ ਲਪੇਟ ਵਿਚ ਆ ਗਿਆ ਅਤੇ ਉਸ ਦਾ ਮੋਟਰਸਾਈਕਲ ਟਰੱਕ ਨਾਲ ਜਾ ਟਕਰਾਇਆ।

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪਰਿਵਾਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਮੋਟਰਸਾਈਕਲ ਸਵਾਰ ਪਿਓ ਅਤੇ ਉਸ ਦੀ 6 ਸਾਲਾ ਬੇਟੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।  ਜਿਸ ਨੂੰ ਇਲਾਜ ਲਈ ਹਾਇਰ ਸੈਂਟਰ ਰੈਫਰ ਕੀਤਾ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ।

Share this content:

Post Comment