ਫ਼ਰਦ ਕੇਂਦਰਾਂ ਦੇ ਕੰਪਿਊਟਰ ਅਪਰੇਟਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਸੰਗਰੂਰ, 17 ਸਤੰਬਰ – ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ (ਜ਼ਿਲ੍ਹਾ ਸੰਗਰੂਰ) ਦੇ ਪ੍ਰਧਾਨ ਕੁਲਵਿੰਦਰ ਸਿੰਘ ਲਾਡੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਗੁਰੀ ਨੇ ਪ੍ਰੈੱਸ ਬਿਆਨ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਲਈ ‘ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਵੱਲੋਂ ਆਵਾਜ਼ ਉਠਾਈ ਗਈ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੀਆਂ ਬਾਹਰ ਰਹਿ ਗਈਆਂ ਸ਼੍ਰੇਣੀਆਂ ਨੂੰ ‘ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026’ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਬਿੱਲ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਮੰਗ ਕੀਤੀ ਕਿ ਸਾਰੇ ਵਰਕਰਾਂ ’ਤੇ 8.33 ਫੀਸਦੀ ਤੋਂ 20 ਫੀਸਦਾ ਬੋਨਸ ਵੀ ਲਾਗੂ ਕਰਵਾਇਆ ਜਾਵੇ, ਸੇਵਾ ਸਮੇਂ ਦੌਰਾਨ ਹੋਣ ਵਾਲੇ ਹਾਦਸਿਆਂ ਦੀ 100 ਫੀਸਦੀ ਭਰਪਾਈ ਵਿਭਾਗ ਵੱਲੋਂ ਕਰਨ ਦੀ ਗਾਰੰਟੀ ਦਿੱਤੀ ਜਾਵੇ ਅਤੇ ਐਕਸ-ਗ੍ਰੇਸ਼ੀਆ ਸਕੀਮ ਰਾਹੀਂ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ 19 ਸਤੰਬਰ ਨੂੰ ਸੂਬਾ ਪੱਧਰੀ ਰੋਸ ਧਰਨਾ ਦੇਣ ਉਪਰੰਤ ਮੁਜ਼ਾਹਰਾ ਕੀਤਾ ਜਾਣਾ ਹੈ, ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਾਰੇ ਵਰਕਰ ਪਰਿਵਾਰਾਂ, ਬੱਚਿਆਂ ਅਤੇ ਰਿਸ਼ਤੇਦਾਰਾਂ ਸਮੇਤ ਵੱਡੇ ਕਾਫ਼ਲਿਆਂ ਵਿੱਚ ਪਹੁੰਚਣਗੇ। ਇਸ ਮੌਕੇ ਬਲਜਿੰਦਰ ਸਿੰਘ ਸੋਨੀ (ਸੂਬਾ ਉਪ-ਪ੍ਰਧਾਨ), ਬਿਕਰਮਜੀਤ ਸਿੰਘ (ਜ਼ਿਲ੍ਹਾ ਉਪ-ਪ੍ਰਧਾਨ, ਸੰਗਰੂਰ), ਅਮਨਦੀਪ ਸਿੰਘ (ਪ੍ਰੈੱਸ ਸਕੱਤਰ), ਸੁਖਬੀਰ ਸਿੰਘ (ਖ਼ਜ਼ਾਨਚੀ), ਬਲਦੇਵ ਸਿੰਘ, ਸੁਖਬੀਰ ਪਾਲ, ਰਾਜਵਿੰਦਰ ਸਿੰਘ, ਗਗਨਦੀਪ ਸਿੰਘ, ਆਸ਼ੂ ਰਾਣੀ, ਬਿੰਦੂ ਵਰਮਾ, ਸਤਿਗੁਰ ਸਿੰਘ, ਅਮਨਦੀਪ ਲਹਿਰਾ, ਸੰਦੀਪ ਬੱਲਰੀ, ਕੁਲਵੰਤ ਸਿੰਘ, ਤਰਨਜੀਤ ਕੌਰ ਆਦਿ ਆਗੂ ਹਾਜ਼ਰ ਸਨ।
Share this content:


Post Comment