Loading Now

ਬਾਘਾਪੁਰਾਣਾ ’ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ

ਬਾਘਾਪੁਰਾਣਾ ’ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ

ਮੋਗਾ, 21 ਅਕਤੂਬਰ – ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਵੈਰੋ ਕੇ ’ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨੇ ਲੋਕਾਂ ਵਿੱਚ ਰੋਸ ਪੈਦਾ ਕਰ ਦਿੱਤਾ ਹੈ । ਪਿੰਡ ਵਾਸੀ ਬਲਕਰਨ ਸਿੰਘ ਵੈਰੋਕੇ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੁੱਚੇ ਦੇਸ਼ ਦੇ ਸਾਂਝੇ ਸ਼ਹੀਦ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਬਰਾਬਰੀ ਵਾਲਾ ਸਮਾਜ ਸਿਰਜਣ, ਊਚ-ਨੀਚ ਦਾ ਭੇਦਭਾਵ ਖ਼ਤਮ ਕਰਨ ਅਤੇ ਲੋਕਾਂ ਦੇ ਹੱਕਾਂ ਲਈ ਇਨਕਲਾਬ ਦੀ ਲੜਾਈ ਲੜੀ ਸੀ। ਅੱਜ ਵੀ ਦੇਸ਼ ਵਾਸੀ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦ ਦੇ ਬੁੱਤ ਨਾਲ ਛੇੜਛਾੜ ਕਰਨਾ ਬੇਹੱਦ ਨਿੰਦਣਯੋਗ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਦੋਸ਼ੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।

Share this content:

Post Comment