Loading Now

ਬਾਬਾ ਸਿੱਦੀਕੀ ਹੱਤਿਆ ਮਾਮਲੇ ਦੇ ਆਰੋਪੀ ਆਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ

ਬਾਬਾ ਸਿੱਦੀਕੀ ਹੱਤਿਆ ਮਾਮਲੇ ਦੇ ਆਰੋਪੀ ਆਕਾਸ਼ਦੀਪ ਸਿੰਘ ਨੂੰ ਮਿਲੀ ਜ਼ਮਾਨਤ

ਮੁੰਬਈ, 9 ਫਰਵਰੀ – ਬੰਬੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਗ੍ਰਿਫ਼ਤਾਰ ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇ ਦਿੱਤੀ । ਪੰਜਾਬ ਦਾ ਰਹਿਣ ਵਾਲਾ ਆਕਾਸ਼ਦੀਪ ਇਸ ਮਾਮਲੇ ਵਿੱਚ ਜ਼ਮਾਨਤ ਪ੍ਰਾਪਤ ਕਰਨ ਵਾਲਾ ਪਹਿਲਾ ਦੋਸ਼ੀ ਹੈ । ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ, ਪਰ ਇਸ ਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਕੋਈ ਅਸਰ ਨਹੀਂ ਪਵੇਗਾ । ਅਦਾਲਤ ਨੇ ਜ਼ਮਾਨਤ ਦੇ ਨਾਲ-ਨਾਲ ਸਖ਼ਤ ਸ਼ਰਤਾਂ ਵੀ ਲਗਾਈਆਂ । ਇਨ੍ਹਾਂ ਵਿੱਚ ਦੋਸ਼ੀ ਨੂੰ ਹਰ ਦੂਜੇ ਸੋਮਵਾਰ ਨੂੰ ਸਬੰਧਤ ਪੁਲਿਸ ਸਟੇਸ਼ਨ ਵਿੱਚ ਰਿਪੋਰਟ ਕਰਨ ਦੀ ਲੋੜ ਸ਼ਾਮਲ ਹੈ । ਉਹ ਹੇਠਲੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ ਛੱਡ ਸਕਦਾ ਅਤੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। 21 ਸਾਲਾ ਆਕਾਸ਼ਦੀਪ ਸਿੰਘ ਨੂੰ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਸੀ ।

Share this content:

Post Comment