Loading Now

ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼

ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼

ਚੰਡੀਗੜ੍ਹ, 30 ਸਤੰਬਰ – 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐੱਸ.ਆਈ.ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈੱਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ, ਜਿਸ ਤੋਂ ਬਾਅਦ 2014 ਵਿੱਚ ਭੋਲਾ ਨੇ ਮਜੀਠੀਆ ਦਾ ਨਾਂ ਲਿਆ ਸੀ।

 

Share this content:

Post Comment