Loading Now

ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮਿਲੇਗਾ ਮੁਆਵਜ਼ਾ: ਮਾਨ

ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮਿਲੇਗਾ ਮੁਆਵਜ਼ਾ: ਮਾਨ

ਚੰਡੀਗੜ੍ਹ, 6 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਹਨ, ਸਰਕਾਰ ਉਨ੍ਹਾਂ ਦੇ ਹਰ ਇੱਕ ਪੈਸੇ ਦਾ ਨੁਕਸਾਨ ਪੂਰਾ ਕਰੇਗੀ।

ਸੀ.ਐਮ. ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਗਿਰਦਾਵਰੀ ਦੀ ਰਿਪੋਰਟ ਆਉਂਦੇ ਹੀ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ।

Share this content:

Post Comment