ਬੈਂਕ ਆਫ ਇੰਡੀਆ ਨੇ ਸਪੈਸ਼ਲਿਸਟ ਅਫਸਰ ਦੀ ਪ੍ਰੀਖਿਆ ਲਈ ਜਾਰੀ ਕੀਤਾ ਐਡਮਿਟ ਕਾਰਡ
ਨਵੀਂ ਦਿੱਲੀ, 20 ਨਵੰਬਰ – ਬੈਂਕ ਆਫ ਇੰਡੀਆ (BOI) ਨੇ ਸਪੈਸ਼ਲਿਸਟ ਅਫਸਰ (SO) ਦੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤਾ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਹਨ, ਉਹ ਬੈਂਕ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਦੱਸ ਦੇਈਏ ਕਿ ਇਸ ਪ੍ਰੀਖਿਆ ਰਾਹੀਂ ਕੁੱਲ 205 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਐਡਮਿਟ ਕਾਰਡ ਡਾਊਨਲੋਡ ਕਰਨ ਲਈ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਲੋੜ ਪਵੇਗੀ।
ਸਪੈਸ਼ਲਿਸਟ ਅਫਸਰ ਪ੍ਰੀਖਿਆ ਦਾ ਐਡਮਿਟ ਕਾਰਡ ਅਧਿਕਾਰਤ ਵੈੱਬਸਾਈਟ ’ਤੇ ਡਾਊਨਲੋਡ ਕਰਨ ਲਈ ਉਪਲਬਧ ਹੈ। ਉਮੀਦਵਾਰ ਹੇਠਾਂ ਦਿੱਤੇ ਕਦਮਾਂ ਦੀ ਮਦਦ ਨਾਲ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।
1. ਐਡਮਿਟ ਕਾਰਡ ਡਾਊਨਲੋਡ ਕਰਨ ਲਈ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ ’ਤੇ ਜਾਓ।
2. ਵੈੱਬਸਾਈਟ ਦੇ ਹੋਮਪੇਜ ’ਤੇ ਕਰੀਅਰ ਸੈਕਸ਼ਨ ’ਤੇ ਕਲਿੱਕ ਕਰੋ।
3. ਇਸ ਤੋਂ ਬਾਅਦ BOI SO Admit Card 2026 ਦੇ ਲਿੰਕ ’ਤੇ ਕਲਿੱਕ ਕਰੋ।
4. ਲਿੰਕ ਖੋਲ੍ਹਣ ਤੋਂ ਬਾਅਦ ਮੰਗੀ ਗਈ ਜਾਣਕਾਰੀ ਦਰਜ ਕਰੋ।
5. ਲੌਗਇਨ ਡਿਟੇਲ ਭਰਨ ਤੋਂ ਬਾਅਦ ਐਡਮਿਟ ਕਾਰਡ ਸਕ੍ਰੀਨ ’ਤੇ ਦਿਖਾਈ ਦੇਵੇਗਾ।
6. ਅੰਤ ਵਿੱਚ ਐਡਮਿਟ ਕਾਰਡ ਦਾ ਪ੍ਰਿੰਟ ਆਊਟ ਵੀ ਕੱਢ ਲਓ।
ਇਸ ਦਿਨ ਹੋਵੇਗੀ ਪ੍ਰੀਖਿਆ
ਸਪੈਸ਼ਲਿਸਟ ਅਫਸਰ ਦੀ ਪ੍ਰੀਖਿਆ 27 ਨਵੰਬਰ, 2026 ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਵਿੱਚ ਉਮੀਦਵਾਰਾਂ ਨੂੰ ਅੰਗਰੇਜ਼ੀ ਭਾਸ਼ਾ ਅਤੇ ਪ੍ਰੋਫੈਸ਼ਨਲ ਵਿਸ਼ੇ ਨਾਲ ਸਬੰਧਤ ਕੁੱਲ 125 ਅੰਕਾਂ ਦੇ ਸਵਾਲ ਪੁੱਛੇ ਜਾਣਗੇ। ਪ੍ਰੀਖਿਆ ਲਈ 100 ਮਿੰਟ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪਾਸ ਹੋਣ ਲਈ ਜਨਰਲ ਅਤੇ ਈਡਬਲਿਊਐੱਸ (EWS) ਵਰਗ ਦੇ ਉਮੀਦਵਾਰਾਂ ਨੂੰ 35 ਫ਼ੀਸਦੀ ਅੰਕ ਹਾਸਲ ਕਰਨੇ ਪੈਣਗੇ, ਜਦਕਿ ਐੱਸਸੀ, ਐੱਸਟੀ, ਦਿਵਿਆਂਗ ਅਤੇ ਓਬੀਸੀ ਵਰਗ ਦੇ ਉਮੀਦਵਾਰਾਂ ਲਈ ਘੱਟੋ-ਘੱਟ 30 ਫ਼ੀਸਦੀ ਅੰਕ ਲੈਣੇ ਲਾਜ਼ਮੀ ਹਨ। ਇਸ ਪ੍ਰੀਖਿਆ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ।
Share this content:



Post Comment