ਬੱਸ ਦੇ ਪਹਾੜੀ ਤੋਂ ਹੇਠਾਂ ਡਿੱਗਣ ਕਾਰਨ 20 ਜ਼ਖ਼ਮੀ, 15 ਹਲਾਕ
ਜੰਮੂ, 20 ਅਪ੍ਰੈਲ – ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਸ ਦੇ ਪਹਾੜੀ ਤੋਂ ਹੇਠਾਂ ਡਿੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਰਾਮਨਗਰ ਇਲਾਕੇ ਦੇ ਪਿੰਡ ਕਗੋਟ ਨੇੜੇ ਇੱਕ ਅੰਨ੍ਹੇ ਮੋੜ ‘ਤੇ ਵਾਪਰਿਆ। ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਮਲਬੇ ਵਿੱਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਪੁਲੀਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਜਲਦੀ ਹੀ ਪੀੜਤਾਂ ਨੂੰ ਕੱਢਣ ਅਤੇ ਸਾਈਟ ਨੂੰ ਸਾਫ਼ ਕਰਨ ਲਈ ਅਪਰੇਸ਼ਨ ਵਿੱਚ ਸ਼ਾਮਲ ਹੋ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਵਾਹਨ ਦੇ ਮਲਬੇ ਵਿੱਚੋਂ ਕੁੱਲ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ 20 ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਸ ਇੱਕ ਦੂਰ-ਦੁਰਾਡੇ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਹਾਦਸੇ ਤੋਂ ਬਾਅਦ ਊਧਮਪੁਰ ਦੇ ਡਿਪਟੀ ਕਮਿਸ਼ਨਰ ਮਿੰਗਾ ਸ਼ੇਰਪਾ ਨਾਲ ਗੱਲ ਕੀਤੀ ਅਤੇ ਕਿਹਾ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਪੀੜਤਾਂ ਨੂੰ ਏਅਰਲਿਫਟ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੰਤਰੀ ਨੇ ‘X’ ‘ਤੇ ਇੱਕ ਪੋਸਟ ਵਿੱਚ ਕਿਹਾ, “ਰਾਮਨਗਰ ਤੋਂ ਊਧਮਪੁਰ ਜਾ ਰਹੀ ਇੱਕ ਜਨਤਕ ਟ੍ਰਾਂਸਪੋਰਟ ਬੱਸ ਨਾਲ ਪਿੰਡ ਕਨੋਟ ਵਿਖੇ ਵਾਪਰੇ ਦੁਖਦਾਈ ਸੜਕ ਹਾਦਸੇ ਬਾਰੇ ਜਾਣਨ ਤੋਂ ਬਾਅਦ ਹੁਣੇ ਹੀ ਡੀਸੀ ਊਧਮਪੁਰ, ਮਿੰਗਾ ਸ਼ੇਰਪਾ ਨਾਲ ਗੱਲ ਕੀਤੀ ਹੈ। ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰੀ ਜਾਨੀ ਨੁਕਸਾਨ ਦਾ ਖਦਸ਼ਾ ਹੈ। ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਲਈ ਭੇਜਿਆ ਜਾਵੇਗਾ। ਗੰਭੀਰ ਜ਼ਖ਼ਮੀਆਂ ਨੂੰ ਏਅਰਲਿਫਟ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
Share this content:


Post Comment