ਭਗਵੰਤ ਮਾਨ ਨੇ ਅਕਾਲ ਦਲ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 20 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਸ਼ਬਦੀ ਹਮਲਾ ਬੋਲਿਆ ਹੈ। CM ਮਾਨ ਨੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਧਰਮ ਦੇ ਨਾਂ ‘ਤੇ ਵੋਟਾਂ ਮੰਗੀਆਂ ਹਨ ਅਤੇ ਜਦੋਂ ਵੀ ਇਨ੍ਹਾਂ ‘ਤੇ ਕੋਈ ਮੁਸੀਬਤ ਆਉਂਦੀ ਹੈ ਜਾਂ ਕੋਈ ਇਨ੍ਹਾਂ ਦੀ ਨਿੰਦਾ ਕਰਦਾ ਹੈ, ਤਾਂ ਇਹ ਧਰਮ ਨੂੰ ਆਪਣੀ ਢਾਲ ਵਜੋਂ ਵਰਤਦੇ ਹਨ।
ਗਲਤੀਆਂ ਨੂੰ ਛੁਪਾਉਣ ਲਈ ਧਰਮ ਨੂੰ ਅੱਗੇ ਕਰ ਦਿੰਦੇ ਹਨ
ਮੁੱਖ ਮੰਤਰੀ ਨੇ ਤੰਜ ਕੱਸਦਿਆਂ ਕਿਹਾ ਕਿ ਇਹ ਲੋਕ ਆਪਣੀਆਂ ਗਲਤੀਆਂ ਨੂੰ ਛੁਪਾਉਣ ਲਈ ਧਰਮ ਨੂੰ ਅੱਗੇ ਕਰ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁੱਲ੍ਹੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਸੈਸ਼ਨ ਵਿੱਚ ਆ ਕੇ ਇਨ੍ਹਾਂ ਦੇ ਸਾਰੇ ਕੱਚੇ-ਚਿੱਠੇ ਖੋਲ੍ਹਣਗੇ।
Share this content:



Post Comment