Loading Now

ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਛੱਡਿਆ ਆਪਣਾ ਹੈਲੀਕਾਪਟਰ

ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਛੱਡਿਆ ਆਪਣਾ ਹੈਲੀਕਾਪਟਰ

ਗੁਰਦਾਸਪੁਰ, 27 ਅਗਸਤ – ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਵਰਗੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਘਰਾਂ ਤੋਂ ਬਾਹਰ ਵੀ ਨਿਕਲ ਪਾ ਰਹੇ ਅਤੇ ਬਿਨਾਂ ਰਾਸ਼ਨ ਛੋਟੇ ਬੱਚਿਆਂ ਨਾਲ ਘਰਾਂ ਦੀਆਂ ਛੱਤਾਂ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ 92 ਸੀਟਾਂ ਨਾਲ ਪਾਰਟੀ ਨੂੰ ਜਿਤਾ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ, ਉਹ ਹੈਲੀਕਾਪਟਰ ਲੋਕਾਂ ਨੂੰ ਸੌਂਪ ਰਹੇ ਹਨ। ਉਨ੍ਹਾਂ ਕਿਹਾ ਕਿ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਪਾਣੀ, ਦੁੱਧ ਅਤੇ ਹੋਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਾਰ ’ਤੇ ਵਾਪਸ ਚਲੇ ਜਾਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।

Share this content:

Post Comment