Loading Now

ਭਗਵੰਤ ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇ਼ਡ

ਭਗਵੰਤ ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇ਼ਡ

ਚੰਡੀਗਡ਼੍ਹ, 11 ਨਵੰਬਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਇਸ ਸਾਲ 27 ਅਕਤੂਬਰ ਤੋਂ 14 ਨਵੰਬਰ ਤੱਕ ਅਪਗ੍ਰੇਡੇਸ਼ਨ ਸਬੰਧੀ ਚਲਾਈ ਮੁਹਿੰਮ ਤਹਿਤ 600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਇਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਕੰਮ ਵਿੱਚ ਵਾਧੂ ਕਲਾਸਰੂਮ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਆਰਟ ਰੂਮ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਦੀ ਉਸਾਰੀ ਅਤੇ ਨਵੀਨੀਕਰਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸੁਰੱਖਿਅਤ ਅਤੇ ਵਿਦਿਆਰਥੀ-ਅਨੁਕੂਲ ਸਿੱਖਣ ਦਾ ਮਾਹੌਲ ਯਕੀਨੀ ਬਣਾਉਂਦੇ ਹੋਏ ਕਲਾਸਰੂਮਾਂ, ਲੈਬਾਂ, ਲਾਇਬ੍ਰੇਰੀਆਂ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਨੂੰ ਅਪਗ੍ਰੇਡ ਕਰਨ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖਿਆ ਜਾਵੇਗਾ। ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਲਈ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਸਥਾਨਕ ਆਗੂਆਂ ਦੀ ਸ਼ਮੂਲੀਅਤ ’ਤੇ ਵੀ ਜ਼ੋਰ ਦਿੱਤਾ ਗਿਆ ਹੈ। ਬੁਨਿਆਦੀ ਢਾਂਚੇ ਵਿੱਚ ਸੁਧਾਰ ਵਿਦਿਆਰਥੀਆਂ ਦੀ ਹਾਜ਼ਰੀ, ਸ਼ਮੂਲੀਅਤ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਂਦਾ ਹੈ।

Share this content:

Post Comment