ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਅਦਾਲਤ ਤੋਂ ਮਿਲੀ ਅੰਤਰਿਮ ਰਾਹਤ
ਚੰਡੀਗੜ੍ਹ, 12 ਅਗਸਤ – ਪੰਜਾਬ ਭਾਜਪਾ ਦੇ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਫਿਲਹਾਲ ਵੱਡੀ ਰਾਹਤ ਦਿੱਤੀ ਹੈ। ਅਦਾਲਤ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਸੱਦਿਆ ਜਾਵੇਗਾ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਦਿਨ ਸੋਮਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ ਹੀ ਵਿਜੀਲੈਂਸ ਦੀ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ’ਤੇ ਹੀ ਭਾਜਪਾ ਵਿੱਚ ਸ਼ਾਮਲ ਕਰਵਾਇਆ ਸੀ।
ਪਟੀਸ਼ਨ ’ਚ ਗਿੱਲ ਨੇ ਕਿਹਾ ਕਿ ਜਿਵੇਂ ਹੀ ਉਹ 1 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਏ, ਉਨ੍ਹਾਂ ਵਿਰੁੱਧ ਬਦਲਾ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਿਭਾਗ ਨੇ ਬਿਨਾਂ ਕਿਸੇ ਸੰਮਨ, ਨੋਟਿਸ ਜਾਂ ਕਾਨੂੰਨੀ ਪ੍ਰਕਿਰਿਆ ਦੇ ਸਰਚ ਵਾਰੰਟ ਹਾਸਲ ਕੀਤੇ। ਇਸ ਦੇ ਨਾਲ ਹੀ 2 ਵਿਜੀਲੈਂਸ ਨੇ ਉਨ੍ਹਾਂ ਦੇ ਘਰ ਸਮੇਤ ਉਨ੍ਹਾਂ ਦੇ ਚਾਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਪਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਵਿਜੀਲੈਂਸ ਬਿਊਰੋ ਨੇ ਰਣਜੀਤ ਸਿੰਘ ਗਿੱਲ ’ਤੇ ਕਾਰਵਾਈ ਕੀਤੀ ਸੀ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਰਵਾਈ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਹੈ, ਜਿਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
Share this content:



Post Comment