Loading Now

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਉਤੇ ਹਮਲਾ

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਉਤੇ ਹਮਲਾ

ਪਠਾਨਕੋਟ, 18 ਸਤੰਬਰ – ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਉਦਘਾਟਨ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾਂਦਿਆਂ ਉਨ੍ਹਾਂ ਦੇ ਕਾਫ਼ਲੇ ’ਤੇ ਹਮਲਾ ਕੀਤਾ ਗਿਆ। ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਸ਼ੈਰੀ ਨੇ ਇਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਨੂੰ ਯਾਤਰਾ ’ਚ ਹਿੱਸਾ ਲੈਣ ਤੋਂ ਰੋਕਣ ਲਈ ਭੇਜਿਆ ਸੀ।

ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪਠਾਨਕੋਟ ਵਿੱਚ ਪਾਰਟੀ ਦੀ ‘ਨਸ਼ਾ ਵਿਰੋਧੀ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਜਾਂਦਿਆਂ ਪੰਜਾਬ ਦੇ ਬਟਾਲਾ ਨੇੜੇ ਆਮ ਆਦਮੀ ਪਾਰਟੀ ਦੇ 100 ਤੋਂ ਵੱਧ ਵਰਕਰਾਂ ਵੱਲੋਂ ਉਨ੍ਹਾਂ ਦੇ ਕਾਫ਼ਲੇ ’ਤੇ ਪੱਥਰਾਂ ਅਤੇ ਆਂਡਿਆਂ ਨਾਲ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ, ਜਿਸ ਨਾਲ ਦੋ ਸੁਰੱਖਿਆ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਜੈਮਰ ਵਾਲੀ ਗੱਡੀ ਦਾ ਵੀ ਨੁਕਸਾਨ ਹੋਇਆ। ਬਿੱਟੂ ਨੇ ਦੋਸ਼ ਲਾਇਆ ਕਿ ਘਟਨਾ ਸਮੇਂ ਸਥਾਨਕ ਪੁਲੀਸ ਮੂਕ ਦਰਸ਼ਕ ਬਣੀ ਰਹੀ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਪੂਰੇ ਮਾਮਲੇ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜਾਣੂ ਕਰਵਾ ਦਿੱਤਾ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਸਾਥੀਆਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਡੀਜੀਪੀ ਜ਼ਿੰਮੇਵਾਰ ਹੋਣਗੇ।

ਸੁਰੱਖਿਆ ’ਤੇ ਸਵਾਲ: ਰਵਨੀਤ ਬਿੱਟੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰ ਅਤੇ ਸਿਆਸੀ ਆਗੂਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਘਟਨਾ ਦੀ ਤੁਰੰਤ ਜਾਂਚ ਦੀ ਮੰਗ ਕੀਤੀ।

‘ਨਸ਼ਾ ਮੁਕਤ ਪੰਜਾਬ ਯਾਤਰਾ’: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਠਾਨਕੋਟ ਤੋਂ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਰਹੇ ਹਨ। 4,000 ਕਿਲੋਮੀਟਰ ਦੀ ਇਹ ਯਾਤਰਾ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘ ਕੇ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ।

Share this content:

Post Comment