Loading Now

ਭਾਜਪਾ ਨੇ ਪੱਟੇ ਚੱਢਾ ਸਣੇ ‘ਆਪ’ ਦੇ 7 ਰਾਜ ਸਭਾ ਮੈਂਬਰ

ਭਾਜਪਾ ਨੇ ਪੱਟੇ ਚੱਢਾ ਸਣੇ ‘ਆਪ’ ਦੇ 7 ਰਾਜ ਸਭਾ ਮੈਂਬਰ

ਨਵੀਂ ਦਿੱਲੀ, 25 ਅਪ੍ਰੈਲ – ਆਮ ਆਦਮੀ ਪਾਰਟੀ ਵਿੱਚ ਫੁੱਟ ਪੈ ਗਈ ਹੈ। ਆਪ ਦੇ ਸੰਸਦ ਮੈਂਬਰ ਰਾਘਵ ਚੱਢਾ 6 ਹੋਰ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲ਼ੇਵਾਂ ਕਰਾਂਗੇ।

ਚੱਢਾ ਬਾਰੇ ਅਜਿਹੀਆਂ ਰਿਪੋਰਟਾਂ ਪਿਛਲੇ ਕੁਝ ਮਹੀਨਿਆਂ ਤੋਂ ਮੀਡੀਆ ਵਿੱਚ ਆ ਰਹੀਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨਾਲ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਰਾਜਿੰਦਰ ਗੁਪਤਾ ਅਤੇ ਵਿਕਰਮ ਸਾਹਨੀ ਵੀ ਸ਼ਾਮਲ ਹਨ। ਰਾਘਵ ਚੱਢਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਰਾਜ ਸਭਾ ਸਕੱਤਰੇਤ ਨੂੰ ਵੀ ਸੂਚਿਤ ਕਰ ਦਿੱਤਾ ਹੈ।

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ,”ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ 10 ਸੰਸਦ ਮੈਂਬਰ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਤੋਂ ਵੱਧ ਇਸ ਮੁੱਦੇ ‘ਤੇ ਸਾਡੇ ਨਾਲ ਹਨ। ਉਨ੍ਹਾਂ ਨੇ ਦਸਤਖਤ ਕੀਤੇ ਹਨ ਅਤੇ ਅੱਜ ਸਵੇਰੇ ਅਸੀਂ ਰਾਜ ਸਭਾ ਚੇਅਰਮੈਨ ਨੂੰ ਦਸਤਖਤ ਕੀਤੇ ਪੱਤਰ ਅਤੇ ਦਸਤਾਵੇਜ਼ ਸੌਂਪ ਦਿੱਤੇ ਹਨ… ਉਨ੍ਹਾਂ ਵਿੱਚੋਂ ਤਿੰਨ ਤੁਹਾਡੇ ਸਾਹਮਣੇ ਮੌਜੂਦ ਹਨ।

Share this content:

Post Comment