Loading Now

ਭਾਜਪਾ ਵਿਧਾਇਕ ਸਮੇਤ ਚਾਰ ਲੋਕਾਂ ਨੂੰ 2 ਸਾਲ ਦੀ ਸਜ਼ਾ

ਭਾਜਪਾ ਵਿਧਾਇਕ ਸਮੇਤ ਚਾਰ ਲੋਕਾਂ ਨੂੰ 2 ਸਾਲ ਦੀ ਸਜ਼ਾ

ਮੋਹਾਲੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿਚ ਬੀਜੇਪੀ ਦੇ ਇੱਕ ਮੌਜੂਦਾ ਵਿਧਾਇਕ ਰਾਇਤੂ ਟੇਚੀ ਸਮੇਤ ਚਾਰ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ 2-2 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5.55 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਦੋਸ਼ੀ ਠਹਿਰਾਏ ਗਏ ਚਾਰ ਵਿਅਕਤੀਆਂ ਤਾਰਾ ਟੇਚੀ, ਜੂਲੀ ਟੇਚੀ, ਰਾਇਤੂ ਟੇਚੀ ਅਤੇ ਪੀਕੇ ਰਾਏ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਤਹਿਤ 5.55 ਕਰੋੜ ਰੁਪਏ ਦਾ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 60 ਸਾਲਾ ਰਾਇਤੂ ਟੇਚੀ ਅਰੁਣਾਚਲ ਪ੍ਰਦੇਸ਼ ਦੇ ਪਾਪੁਮ ਪਾਰੇ ਜ਼ਿਲ੍ਹੇ ਦੇ ਸਗਾਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲਾ ਇੱਕ ਮੌਜੂਦਾ ਭਾਜਪਾ ਵਿਧਾਇਕ ਹੈ। ਉਹ 2024 ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣ ਵਿੱਚ ਬਿਨਾਂ ਵਿਰੋਧ ਚੁਣਿਆ ਗਿਆ ਸੀ।

2014 ਵਿੱਚ, 10 ਲੱਖ ਰੁਪਏ ਦਾ ਚੈੱਕ ਬਾਊਂਸ ਹੋ ਗਿਆ, ਜਿਸ ਲਈ ਕੁਲਵਿੰਦਰ ਸਿੰਘ ਨੇ 2020 ਵਿੱਚ ਅਦਾਲਤ ਵਿੱਚ ਕੇਸ ਦਾਇਰ ਕੀਤਾ। ਲੰਬੀ ਸੁਣਵਾਈ ਤੋਂ ਬਾਅਦ, ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਦੋਸ਼ੀ ਪਾਇਆ ਅਤੇ ਉਨ੍ਹਾਂ ਨੂੰ ਸਜ਼ਾ ਸੁਣਾਈ ਹੈ।

Share this content:

Post Comment