Loading Now

ਭਾਰਤ ’ਚ ਕਿਸੇ ਵੀ ਅਤਿਵਾਦੀ ਹਮਲੇ ਦੀ ਪਾਕਿਸਤਾਨ ਨੂੰ ਚੁਕਾਉਣੀ ਪਵੇਗੀ ਭਾਰੀ ਕੀਮਤ – ਰਾਜਨਾਥ ਸਿੰਘ

ਭਾਰਤ ’ਚ ਕਿਸੇ ਵੀ ਅਤਿਵਾਦੀ ਹਮਲੇ ਦੀ ਪਾਕਿਸਤਾਨ ਨੂੰ ਚੁਕਾਉਣੀ ਪਵੇਗੀ ਭਾਰੀ ਕੀਮਤ – ਰਾਜਨਾਥ ਸਿੰਘ

ਨਵੀਂ ਦਿੱਲੀ, 21 ਜੂਨ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਭਾਰਤੀ ਧਰਤੀ ‘ਤੇ ਕੋਈ ਵੀ ਅਤਿਵਾਦੀ ਹਮਲਾ ਹੁੰਦਾ ਹੈ, ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ਕਿਉਂਕਿ ‘ਆਪ੍ਰੇਸ਼ਨ ਸਿੰਦੂਰ’ ਅਜੇ ਖ਼ਤਮ ਨਹੀਂ ਹੋਇਆ ਹੈ ਅਤੇ ਭਾਰਤ ਅਤਿਵਾਦ ਵਿਰੁਧ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਹੈ। ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਊਧਮਪੁਰ ਵਿੱਚ ਉੱਤਰੀ ਕਮਾਂਡ ਦੇ ਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਨੇ ਪਾਕਿਸਤਾਨ ਨੂੰ ਸੁਨੇਹਾ ਦਿੱਤਾ ਕਿ ਭਾਰਤ ਵਿਰੁੱਧ “ਹਜ਼ਾਰ ਜ਼ਖ਼ਮ” ਦੇਣ ਦੀ ਉਸ ਦੀ ਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ।

ਸਿੰਘ, ਜੋ ਫ਼ੌਜ ਮੁਖੀ ਉਪੇਂਦਰ ਦਿਵੇਦੀ ਦੇ ਨਾਲ ਸਨ, ਨੇ ਕਿਹਾ, “ਆਪ੍ਰੇਸ਼ਨ ਸਿੰਦੂਰ ਅਜੇ ਖ਼ਤਮ ਨਹੀਂ ਹੋਇਆ… ਇਸ ਆਪ੍ਰੇਸ਼ਨ ਰਾਹੀਂ, ਅਸੀਂ ਪਾਕਿਸਤਾਨ ਨੂੰ ਦੱਸ ਦਿੱਤਾ ਹੈ ਕਿ ਭਾਰਤ ਵਿੱਚ ਅਤਿਵਾਦ ਜਾਰੀ ਰੱਖਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਜਵਾਬ ਬੁਰੇ ਤੋਂ ਬਦਤਰ ਹੋਵੇਗਾ। ਉਨ੍ਹਾਂ ਕਿਹਾ, “ਆਪ੍ਰੇਸ਼ਨ ਸਿੰਦੂਰ 2016 ਦੇ ਸਰਜੀਕਲ ਸਟ੍ਰਾਈਕ ਅਤੇ 2019 ਦੇ ‘ਹਵਾਈ ਹਮਲੇ’ (ਸਰਹੱਦ ਪਾਰ) ਦਾ ਵਿਸਥਾਰ ਹੈ। ਅਸੀਂ ਪਾਕਿਸਤਾਨ ਨੂੰ ਦੱਸ ਦਿੱਤਾ ਹੈ ਕਿ ਭਾਰਤ ਨੂੰ “ਹਜ਼ਾਰ ਜ਼ਖ਼ਮ” ਦੇਣ ਦੀ ਉਸ ਦੀ ਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਰੱਖਿਆ ਮੰਤਰੀ ਨੇ ਕਿਹਾ, “ਭਾਰਤੀ ਧਰਤੀ ‘ਤੇ ਕੋਈ ਵੀ ਅਤਿਵਾਦੀ ਹਮਲਾ ਪਾਕਿਸਤਾਨ ਲਈ ਵਿਨਾਸ਼ਕਾਰੀ ਸਾਬਤ ਹੋਵੇਗਾ। ਭਾਰਤ ਅਤਿਵਾਦ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਲਈ ਤਿਆਰ ਹੈ।”

Share this content:

Post Comment