ਭਾਰਤ ਦਹਿਸ਼ਤਗਰਦਾਂ ਤੇ ਉਨ੍ਹਾਂ ਦੇ ਹਮਾਇਤੀਆਂ ਵਿੱਚ ਫ਼ਰਕ ਨਹੀਂ ਕਰੇਗਾ: ਮੋਦੀ
ਨਵੀਂ ਦਿੱਲੀ, 15 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ 79ਵੇਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਦੇਸ਼ ਵਾਸੀਆਂ ਨੂੰ ਵਿਕਸਤ ਭਾਰਤ ਬਣਾਉਣ ਲਈ ਹੋਰ ਵੀ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਰਾਜਘਾਟ ਗਏ ਜਿੱਥੇ ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਲਿਖਿਆ, ‘‘ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ। ਇਹ ਦਿਨ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਇੱਕ ਵਿਕਸਤ ਭਾਰਤ ਬਣਾਉਣ ਲਈ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰੇ। ਜੈ ਹਿੰਦ।’’
ਇੱਕ ਹੋਰ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ, ‘‘ਮੈਂ ਕਾਮਨਾ ਕਰਦਾ ਹਾਂ ਕਿ ਇਹ ਸ਼ੁਭ ਮੌਕਾ ਸਾਰੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਅਤੇ ਨਵਾਂ ਜੋਸ਼ ਲੈ ਕੇ ਆਏ, ਤਾਂ ਜੋ ਇੱਕ ਵਿਕਸਤ ਭਾਰਤ ਦੇ ਨਿਰਮਾਣ ਨੂੰ ਇੱਕ ਨਵੀਂ ਰਫ਼ਤਾਰ ਮਿਲੇ। ਜੈ ਹਿੰਦ!’’ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ 79ਵੇਂ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਅਗਵਾਈ ਕਰਨਗੇ। ਪ੍ਰਧਾਨ ਮੰਤਰੀ ਮੋਦੀ ਲਗਾਤਾਰ 12ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਲਾਲ ਕਿਲੇ ਦੀ ਦੀ ਫਸੀਲ ਤੋਂ ਰਾਸ਼ਟਰ ਨੂੰ ਰਵਾਇਤੀ ਸੰਬੋਧਨ ਕਰਨਗੇ।
Share this content:



Post Comment