ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ
ਭੋਪਾਲ, 19 ਅਕਤੂਬਰ – ਭੋਪਾਲ ਵਿੱਚ ਹੋਈ ਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬ ਨੇ ਭੋਜਨ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਿਊਟ੍ਰੀਸ਼ਨ ਗਾਰਡਨ ਅਤੇ ਪੋਸ਼ਣ ਵਾਟਿਕਾਵਾਂ ਦੇ ਮਾਡਲ ਨੂੰ ਉਭਾਰਿਆ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ, ਸਿੱਖਿਆ, ਖੁਰਾਕ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਕੂਲਾਂ ਵਿੱਚ ਨਿਊਟ੍ਰੀਸ਼ਨ ਗਾਰਡਨ ਅਤੇ ਵੱਡੀਆਂ ਆਂਗਨਵਾੜੀਆਂ ਵਿੱਚ ਪੋਸ਼ਣ ਵਾਟਿਕਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਫਲਦਾਰ ਪੌਦੇ, ਸਬਜ਼ੀਆਂ ਅਤੇ ਔਸ਼ਧੀ ਪੌਦਿਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਵਿੱਚ ਪੋਸ਼ਣ ਪ੍ਰਤੀ ਜਾਗਰੂਕਤਾ ਵਧੇ। ਮਿਡ-ਡੇਅ ਮੀਲ ਨਾਲ ਜੁੜੇ ਰਸੋਈਏ ਅਤੇ ਸਹਾਇਕਾਂ ਨੂੰ ਸਫ਼ਾਈ ਅਤੇ ਪੋਸ਼ਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ, ਜਦਕਿ ਸਕੂਲੀ ਬੱਚਿਆਂ ਦੀ ਦੰਦਾਂ ਅਤੇ ਆਮ ਸਿਹਤ ਸੰਭਾਲ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Share this content:



Post Comment