Loading Now

ਮਨਪ੍ਰੀਤ ਸਿੰਘ ਮਣੀ ਧਾਲੀਵਾਲ ਹਲਕਾ ਕੋਟਕਪੂਰਾ ਦੇ ਸੰਗਠਨ ਇੰਚਾਰਜ ਨਿਯੁਕਤ

ਮਨਪ੍ਰੀਤ ਸਿੰਘ ਮਣੀ ਧਾਲੀਵਾਲ ਹਲਕਾ ਕੋਟਕਪੂਰਾ ਦੇ ਸੰਗਠਨ ਇੰਚਾਰਜ ਨਿਯੁਕਤ

*ਆਮ ਆਦਮੀ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀ ਨਵੀ ਨਿਯੁਕਤੀ
ਕੋਟਕਪੂਰਾ, 13 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਲਿਸਟ ਅਨੁਸਾਰ ਸਰਦਾਰ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਮੁੱਚੀ ਪਾਰਟੀ ਹਾਈਕਮਾਂਡ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਹਲਕਾ ਕੋਟਕਪੂਰਾ ਵਿੱਚ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।  ਇਸ ਨਿਯੁਕਤੀ ‘ਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ, ਨਗਰ ਕੌਂਸਲ ਪ੍ਰਧਾਨ ਗੈਰੀ ਵੜਿੰਗ, ਕਿਸਾਨ ਵਿੰਗ ਦੇ ਸੂਬਾ ਸਕੱਤਰ ਬੱਬੂ ਪੱਕਾ,  ਸਾਧੂ ਰਾਮ ਕੁਸਲਾ,  ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਤਖੀ,  ਬਲਾਕ ਪ੍ਰਧਾਨ ਅਮਰੀਕ ਸਿੰਘ ਡੱਗੋਰੋਮਾਣਾ,  ਜਗਜੀਤ ਸਿੰਘ ਸਿੱਖਾਂ ਵਾਲਾ ਅਤੇ ਮਹਿਲਾ ਆਗੂਆਂ ਰਣਜੀਤ ਕੌਰ ਮੰਡਵਾਲਾ, ਜਸਪ੍ਰੀਤ ਕੌਰ ਕਲਿਆਣ, ਪੂਨਮ ਰਾਣੀ ਸਮੇਤ ਵੱਖ-ਵੱਖ ਪਾਰਟੀ ਅਹੁਦੇਦਾਰਾਂ, ਨਗਰ ਕੌਂਸਲਰਾਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਿਯੁਕਤੀ ਦਾ ਸਵਾਗਤ ਕੀਤਾ।

Share this content:

Previous post

ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ; ‘ਬਿਸ਼ਨੋਈ ਗੈਂਗ’ ਦੇ ਮੈਂਬਰ ਨੇ ਲਈ ਜ਼ਿੰਮੇਵਾਰੀ

Next post

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਸਪਤਾਹ

Post Comment