ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਧਰਮਸੋਤ ਸਮੇਤ ਦੋ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼
ਮੋਹਾਲੀ, 25 ਅਗਸਤ – ਮਨੀ ਲਾਂਡਰਿੰਗ ਦੇ ਮਾਮਲੇ ‘ਚ ਈ.ਡੀ ਵਲੋਂ ਦਰਜ ਕੀਤੇ ਗਏ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ‘ਚ ਹੋਈ । ਅਦਾਲਤ ‘ਚ ਅੱਜ ਈ.ਡੀ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ । ਇਸ ਮਾਮਲੇ ‘ਚ ਪਿਛਲੀ ਪੇਸ਼ੀ ‘ਤੇ ਅਦਾਲਤ ਵਲੋਂ ਸਾਧੂ ਸਿੰਘ ਧਰਮਸੋਤ ਦੇ ਲੜਕੇ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।
ਅਦਾਲਤ ਵਲੋਂ ਹਰਪ੍ਰੀਤ ਸਿੰਘ ਦੀ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਹੈ ਤਾਂ ਜੋ ਸੀ.ਆਰ.ਪੀ.ਸੀ ਦੀ ਧਾਰਾ 83 ਅਧੀਨ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਮਨੀ ਲਾਂਡਰਿੰਗ ਦੇ ਇਸ ਕੇਸ ‘ਚ ਸਾਧੂ ਸਿੰਘ ਧਰਮਸੋਤ ਇਸ ਵੇਲੇ ਜ਼ਮਾਨਤ ‘ਤੇ ਬਾਹਰ ਹਨ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈ.ਡੀ ਵਲੋਂ ਜਨਵਰੀ 2024 ‘ਚ ਮਨੀ ਲਾਂਡਰਿੰਗ ਕੇਸ ‘ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਦੋਸ਼ ਸੀ ਕਿ ਜੰਗਲਾਤ ਵਿਭਾਗ ਦੇ ਮੰਤਰੀ ਰਹਿੰਦਿਆਂ ਕਰੋੜਾਂ ਰੁਪਏ ਦਾ ਭਿ੍ਸ਼ਟਾਚਾਰ ਕੀਤਾ ਹੈ।
Share this content:



Post Comment