ਮਲਕੀਤ ਥਿੰਦ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਐੱਸਏਐੱਸ ਨਗਰ (ਮੁਹਾਲੀ), 11 ਜੂਨ – ਸਰਕਾਰ ਪੰਜਾਬ ਦੇ ਪਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕੀਤਾ। ਉਹ ਇੱਥੇ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ ਵਿਖੇ ਅਹੁਦਾ ਸੰਭਾਲ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਛੜੇ ਵਰਗ ਦੇ ਲੋਕਾਂ ਦੇ ਰਹਿਣ ਲਈ ਮਕਾਨ, ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਅਤੇ ਕਾਰੋਬਾਰ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਪਛੜੇ ਤੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਉਂਦੀਆਂ ਸਹੂਲਤਾਂ ਰੁਕੀਆਂ ਰਹੀਆਂ, ਜਿਨ੍ਹਾਂ ਨੂੰ ‘ਆਪ’ ਸਰਕਾਰ ਨੇ ਮੁੜ ਬਹਾਲ ਕਰ ਕੇ ਉਨ੍ਹਾਂ ਦੇ ਉੱਜਲ ਭਵਿੱਖ ਦਾ ਰਸਤਾ ਖੋਲ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਸਮੂਹ ਪਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਦਾ ਹੈ।
Share this content:


Post Comment