ਮਹਿਲਾ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਨੂੰ ਸੰਮਨ
ਚੰਡੀਗੜ੍ਹ, 10 ਨਵੰਬਰ – ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਡੀਨ ਤੇ ਲਾਅ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਭੁਪਿੰਦਰ ਸਿੰਘ ਵਿਰਕ ਅਤੇ ਸਾਬਕਾ ਰਜਿਸਟਰਾਰ ਅਤੇ ਡੀਨ, ਫੈਕਲਟੀ ਆਫ ਲਾਅ, ਪ੍ਰੋਫੈਸਰ (ਸੇਵਾਮੁਕਤ) ਵਰਿੰਦਰ ਕੌਸ਼ਿਕ ਸ਼ਾਮਲ ਹਨ, ਨੂੰ ਸੰਮਨ ਜਾਰੀ ਕੀਤੇ ਹਨ। ਇਹ ਕਾਰਵਾਈ ਪੰਜਾਬ ਸਕੂਲ ਆਫ਼ ਲਾਅ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਇੱਕ ਸਹਾਇਕ ਪ੍ਰੋਫੈਸਰ ਵੱਲੋਂ ਕੰਮ ਵਾਲੀ ਥਾਂ ‘ਤੇ ਕਥਿਤ ਪ੍ਰੇਸ਼ਾਨੀ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੇ ਸਬੰਧ ਵਿੱਚ ਕੀਤੀ ਗਈ ਹੈ।
Share this content:



Post Comment