Loading Now

ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਦਰਸ਼ਨ ਸਿੰਘ ਆਸ਼ਟ  ਦਾ 59ਵਾਂ ‘‘ਪੰਜਾਬ ਦਿਵਸ’’ ਤੇ  ਵਿਸ਼ੇਸ਼ ਭਾਸ਼ਣ 

ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਦਰਸ਼ਨ ਸਿੰਘ ਆਸ਼ਟ  ਦਾ 59ਵਾਂ ‘‘ਪੰਜਾਬ ਦਿਵਸ’’ ਤੇ  ਵਿਸ਼ੇਸ਼ ਭਾਸ਼ਣ 

ਪਟਿਆਲਾ, 3 ਨਵੰਬਰ – ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ, ਸਾਹਿਤ ਅਕਾਦਮੀ ਐਵਾਰਡੀ ਅਤੇ ਸਟੇਟ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ  ਵੱਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿੱਚ ਸਕੂਲ ਦੇ ਪ੍ਰਿੰਸੀਪਲ ਸਤਵੀਰ ਸਿੰਘ ਗਿੱਲ ਨੇ ਡਾ. ਆਸ਼ਟ ਨੂੰ ਜੀ ਆਇਆ ਕਿਹਾ। ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਪੰਜਾਬ ਦਿਵਸ ਦੇ ਇਤਿਹਾਸ, ਵਰਤਮਾਨ ਅਤੇ ਇਸ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਉਂਦੇ ਹੋਏ ਕਿਹਾ ਕਿ ਪੰਜਾਬ ਸੂਬੇ ਦਾ ਸ਼ਾਨਾ-ਮੱਤਾ ਇਤਿਹਾਸ ਰਿਹਾ ਹੈ।  ਇਸ ਦੀ ਆਪਣੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਾਸਤ ਨੇ ਪੂਰੇ ਵਿਸ਼ਵ ਵਿੱਚ ਆਪਣੀ ਅਹਿਮ ਪਹਿਚਾਣ ਬਣਾਈ ਹੈ। ਉਹਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਤੋਂ ਮੂੰਹ ਮੋੜ ਲੈਂਦੀਆਂ ਹਨ ਉਹਨਾਂ ਦਾ ਭਵਿੱਖ ਬਹੁਤਾ ਸ਼ਾਨਦਾਰ ਨਹੀਂ ਹੁੰਦਾ।
ਉਹਨਾਂ ਕਿਹਾ ਕਿ ਵਰਤਮਾਨ ਸਮਾਂ ਇਸ ਗੱਲ ਦੀ ਮੰਗ ਕਰਦਾ ਹੈ ਕਿ ਸਾਨੂੰ ਆਪਣੀ ਮਾਂ ਬੋਲੀ ਦੇ ਮਹੱਤਵ ਨੂੰ ਸਮਝਦੇ ਹੋਏ ਇਸਦੇ ਵਿਕਾਸ ਲਈ ਹਰ ਪੱਖ ਤੋਂ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਪੰਜਾਬੀ ਮਾਤ ਭਾਸ਼ਾ ਦੀ ਵਡਿਆਈ ਨੂੰ ਦਰਸਾਉਂਦਾ ਇੱਕ ਗੀਤ ਮਾਂ ਬੋਲੀ ਨੂੰ ਪਿਆਰ ਹਾਂ ਕਰਦਾ ਇਕ ਗੀਤ ‘ ਮਾਂ  ਬੋਲੀ ਨੂੰ ਪਿਆਰ ਹਾਂ ਕਰਦਾ ਮੈਂ ਇਕ ਬਾਲ ਪੰਜਾਬੀ। ਕੁੱਲ ਦੁਨੀਆ ਵਿੱਚ ਬੋਲੀ ਜਾਵੇ ਇਹਦੀ ਟੌਰ ਨਵਾਬੀ ਤਰਨੁੰਮ ਵਿੱਚ ਪ੍ਰਸਤੁੱਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸਬੰਧੀ ਕੁਝ ਸਵਾਲ ਵੀ ਕੀਤੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀ ਬਖਸ਼ ਉੱਤਰ ਦਿੱਤੇ।  ਸਕੂਲ ਲੈਕਚਰਾਰ ਸ. ਹਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੀਆਂ ਵਧਾਈਆਂ ਦਿਤੀਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸਤਵੀਰ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਹਮੇਸ਼ਾ ਸਾਡੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੀ ਮਾਤ ਭਾਸ਼ਾ ਅਤੇ ਵਿਰਾਸਤ ਪ੍ਰਤੀ ਸਜਾ ਗ੍ਰਹਿਣ ਦੀ ਜਰੂਰਤ ਹੈ। ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਡਾ. ਦਰਸ਼ਨ ਸਿੰਘ ਆਸ਼ਟ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Share this content:

Post Comment