Loading Now

-ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ

-ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ

WhatsApp-Image-2026-09-22-at-3.26.40-PM-1-300x225 -ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ
ਬਾਬਾ ਸ਼ੇਖ ਫਰੀਦ ਆਗਮਨ ਪੁਰਬ-2026
– ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
– ਪਸ਼ੂ ਧਨ ਮੇਲਾ, ਕਿਸਾਨ ਮੇਲਾ, ਕੁਸ਼ਤੀ ਮੁਕਾਬਲਿਆਂ ਸਮੇਤ ਹੋਰ ਸਮਾਗਮਾਂ ਵਿੱਚ ਵੀ ਕੀਤੀ ਸ਼ਿਰਕਤ
ਫ਼ਰੀਦਕੋਟ 22 ਸਤੰਬਰ (ਗਿਆਨ ਸਿੰਘ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇਮਾਤਾ ਸ਼੍ਰੀਮਤੀ ਹਰਪਾਲ ਕੌਰ ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ
ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਉਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਕੀਤੀ। ਇਸ ਮੌਕੇਪ੍ਰਬੰਧਕਾਂ ਵੱਲੋਂ ਮਾਤਾ ਹਰਪਾਲ ਕੌਰ ਨੂੰ ਸਿਰੋਪਾਓ ਤੇ ਸ਼ਾਲ ਨਾਲ ਸਨਮਾਨਿਤ ਕੀਤਾ  ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੂੰ ਵੀ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
lkjhg-300x187 -ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ
ਇਸ ਉਪਰੰਤ ਉਨ੍ਹਾਂ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾਪਸ਼ੂ ਮੇਲੇ ਅਤੇ ਖੇਤੀਬਾੜੀ ਦਫ਼ਤਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ, ਕਿਸਾਨਾਂ ਤੇ ਖੇਤੀ ਆਧਾਰਿਤ ਸਹਾਇਕ ਧੰਦੇ ਕਰਨ ਵਾਲਿਆਂ ਲਈ ਅਜਿਹੇ ਮੇਲੇ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇਅਤੇ ਲੋਕਾਂ ਵਿੱਚ ਵਧੀਆ ਨਸਲ ਦੇ ਜਾਨਵਰ ਰੱਖਣ ਦਾ ਸ਼ੌਂਕ ਪੈਦਾ ਹੋਵੇਗਾ। ਉਨ੍ਹਾ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਨੂੰ ਚੰਗੀ ਫ਼ਸਲ ਅਤੇ ਸਹਾਇਕ ਧੰਦਿਆਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
WhatsApp-Image-2026-09-22-at-3.26.39-PM-2-300x195 -ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ
ਇਸ ਉਪਰੰਤ ਉਨ੍ਹਾਂ ਵੱਲੋਂ ਕੁਸ਼ਤੀ ਦੇ ਮੁਕਾਬਲਿਆਂ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਕੁਸ਼ਤੀ ਮੁਕਾਬਲਾ ਦੇਖਿਆ ਗਿਆ।
ਇਸ ਮੌਕੇ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੁਖਜੀਤ ਪਾਲ ਸਿੰਘ, ਉੱਪ ਚੇਅਰਮੈਨ ਪੇਡਾ ਸ.ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਕੇਸ਼ਵ ਗੋਇਲ, ਐਸਡੀਐਮ ਕੋਟਕਪੂਰਾ ਰਜਿੰਦਰ ਸਿੰਘ, ਡੀ.ਆਰ.ਓ ਲਵਪ੍ਰੀਤ ਕੌਰ, ਨਿਰਦੇਸ਼ ਖੋਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਜਮੇਰ ਸਿੰਘ ਢੱਟ, ਡਾ. ਹਰਵੀਨ ਕੌਰ ਧਾਲੀਵਾਲ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ,ਡਾ. ਸੁਰਜੀਤ ਸਿੰਘ ਮੱਲ, ਸਹਾਇਕ ਡਾਇਰੈਕਟਰ, ਪਸ਼ੂ ਪਾਲਣ, ਡਾ. ਜਸਵਿੰਦਰ ਗਰਗ, ਸਹਾਇਕ ਡਾਇਰੈਕਟਰ, ਡਾ. ਹਿਮਾਂਸ਼ੂ ਸਿਆਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ, ਪਸ਼ੂ ਪਾਲਕ, ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Share this content:

Post Comment