Loading Now

ਮਾਮੂਲੀ ਤਕਰਾਰ ਕਾਰਨ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ

ਮਾਮੂਲੀ ਤਕਰਾਰ ਕਾਰਨ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ

ਤਰਨਤਾਰਨ, 5 ਅਗਸਤ – ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਤਕਰਾਰ ਤੋਂ ਬਾਅਦ ਟ੍ਰੈਕਟਰ ਚਾਲਕ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਟ੍ਰੈਕਟਰ ਲੈ ਕੇ ਆ ਰਹੇ ਕੀਰਤ ਨਾਂ ਦੇ ਨੌਜਵਾਨ ਵੱਲੋਂ ਰਸਤਾ ਨਾ ਦੇਣ ’ਤੇ ਉਨ੍ਹਾਂ ਦਾ ਆਪਸੀ ਤਕਰਾਰ ਹੋ ਗਿਆ। ਰੌਲਾ- ਰੱਪਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉਥੇ ਪੁੱਜੇ ਤਾਂ ਟ੍ਰੈਕਟਰ ਚਾਲਕ ਨੇ ਆਪਣੇ ਡੱਬ ’ਚੋਂ ਪਿਸਤੌਲ ਕੱਢ ਕੇ ਦੋਵਾਂ ਭਰਾਵਾਂ ਦੇ ਗੋਲੀ ਮਾਰ ਦਿੱਤੀ। ਹਮਲੇ ਵਿੱਚ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਟਰੈਕਟਰ ਨੂੰ ਕਬਜੇ ਵਿੱਚ ਲੈ ਲਿਆ ਹੈ।

Share this content:

Post Comment