Loading Now

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘੇਰੀ ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘੇਰੀ ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼

12 ਸਤੰਬਰ – ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਇੱਥੇ ਇਕੱਠੇ ਹੋਏ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਕਾਲੇ ਝੰਡੇ ਲੈ ਕੇ, ਕਾਲੇ ਕੱਪੜੇ ਪਹਿਨ ਕੇ ਅਤੇ ਪੱਗਾਂ, ਚੁੰਨੀਆਂ ਸਜਾ ਕੇ ਪਹੁੰਚੇ। ਕੋਠੀ ਦੇ ਘਿਰਾਓ ਦੌਰਾਨ ਅਮਨ ਅਰੋੜਾ ਪਿੰਡਾਂ ਦੇ ਦੌਰੇ ਤੋਂ ਵਾਪਸ ਆਏ ਤਾਂ ਉਨ੍ਹਾਂ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘੇਰ ਲਿਆ। ਕੈਬਨਿਟ ਮੰਤਰੀ ਨੂੰ ਸਟੇਜ ’ਤੇ ਕਨਵੀਨਰ ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾਂ, ਗੁਰਨਾਮ ਸਿੰਘ ਵਿਰਕ, ਕੁਲਵਿੰਦਰ ਸਿੰਘ ਢਿੱਲੋਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਵਾਲ ਕੀਤੇ।

ਇਸ ਮੌਕੇ ਪੰਜ ਜ਼ਿਲ੍ਹਿਆਂ ’ਚੋਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਗਿਰ, ਕਸਤੂਰੀ ਲਾਲ, ਸੁਖਦੇਵ ਸਿੰਘ ਚੰਗਾਲੀਵਾਲਾ, ਰਾਜਵੀਰ ਬਡਰੁੱਖਾਂ, ਮੇਲਾ ਸਿੰਘ ਪੁੰਨਾਵਾਲ, ਰਾਜਕੁਮਾਰ ਅਰੋੜਾ, ਚਮਕੌਰ ਸਿੰਘ, ਦਵਿੰਦਰ ਪਸ਼ੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਦੀਆਂ ਤਨਖ਼ਾਹਾਂ ਤੇ ਭੱਤਿਆਂ ਬਾਰੇ ਅਫ਼ਵਾਹਾਂ ਫੈਲਾਅ ਰਹੇ ਹਨ। ਆਗੂਆਂ ਨੇ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਡੀ ਏ ਸਬੰਧੀ ਮਾਨਯੋਗ ਹਾਈਕੋਰਟ ਦਾ ਫ਼ੈਸਲਾ ਲਾਗੂ ਨਾ ਕਰਨ ਤੇ ਸਰਕਾਰ ਦੀ ਆਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਦੋ-ਧਿਰੀ ਗੱਲਬਾਤ ਰਾਹੀਂ ਸਰਕਾਰ ਨੂੰ ਭੇਜੇ ਮੰਗ ਪੱਤਰਾਂ ’ਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਮੁਲਾਜ਼ਮਾਂ ਦੀਆਂ ਮੰਗਾਂ ’ਚ ਪੁਰਾਣੀ ਪੈਨਸ਼ਨ ਬਹਾਲੀ, ਮਾਨ ਭੱਤਾ ਵਰਕਰਾਂ ਤੇ ਘੱਟੋ ਘੱਟ ਉਜਰਤਾਂ ਲਾਗੂ ਕਰਨਾ, ਆਊਟਸੋਰਸ ਠੇਕਾ ਅਧਾਰਤ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਬੰਦ ਕੀਤੇ ਭੱਤੇ ਲਾਗੂ ਕਰਨਾ ਆਦਿ ਸ਼ਾਮਿਲ ਹਨ।

Share this content:

Previous post

ਤੇਲ ਦੀਆਂ ਕੀਮਤਾਂ ’ਚ 3 ਫੀਸਦੀ ਤੋਂ ਵੱਧ ਉਛਾਲ

Next post

ਪੰਜਾਬ ਨੇ 700 ਲੱਖ ਕੁਇੰਟਲ ਗੰਨਾ ਪੈਦਾਵਾਰ ਦਾ ਟੀਚਾ ਮਿਥਿਆ,ਸ੍ਰੀ ਖੁੱਡੀਆਂ ਨੇ ਕਿਹਾ ਕਿ ਸੀਜ਼ਨ 2026-27 ਲਈ ਸਰਕਾਰ ਨੇ ਸਿਫ਼ਾਰਸ਼ਸ਼ੁਦਾ ਗੰਨੇ ਦੀਆਂ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਹੱਲਾਸ਼ੇਰੀ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ 12 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਮੁਹਾਲੀ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਵਿੱਚ ਲਾਗੂ ਕੀਤੀ ਜਾਵੇਗੀ। ਇਹ ਡੈਮੋ ਪਲਾਟ ਖੇਤੀ ਲਾਗਤਾਂ ਨੂੰ ਘਟਾਉਂਦੇ ਹੋਏ ਝਾੜ ਵਧਾਉਣ ਲਈ ਉੱਨਤ ਅਭਿਆਸਾਂ ਜਿਵੇਂ ਕਿ ਚੌੜੀ-ਕਤਾਰ, ਟਰੈਂਚ ਪਲਾਂਟਿੰਗ, ਇੰਟਰਕਰੌਪਿੰਗ, ਮਲਚਿੰਗ ਅਤੇ ਸਾਇੰਟੀਫਿਕ ਰੈਟੂਨ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ), ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਿਆਪਕ ਪਹੁੰਚ ਗੰਨੇ ਦੀ ਕਾਸ਼ਤ ਦੇ ਖ਼ਰਚਿਆਂ ਨੂੰ ਘਟਾਏਗੀ, ਉਤਪਾਦਕਤਾ ਵਿੱਚ ਵਾਧਾ ਕਰੇਗੀ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਾਤਾਰ ਯਤਨ ਕੀਤੇ ਜਾ ਰਹੇ ਹਨ।

Post Comment