Loading Now

ਮੁਹਾਲੀ ਦੇ ਫੇਜ਼-11 ‘ਚ ਸਿਰਫਿਰੇ ਨੌਜਵਾਨ ਵੱਲੋਂ ਪ੍ਰੇਮਿਕਾ ਦਾ ਕਤਲ

ਮੁਹਾਲੀ ਦੇ ਫੇਜ਼-11 ‘ਚ ਸਿਰਫਿਰੇ ਨੌਜਵਾਨ ਵੱਲੋਂ ਪ੍ਰੇਮਿਕਾ ਦਾ ਕਤਲ

ਮੋਹਾਲੀ, 5 ਜੂਨ – ਮੋਹਾਲੀ ਦੇ ਇੱਕ ਨਿੱਜੀ ਦਫ਼ਤਰ ਵਿੱਚ ਮਹਿਲਾ ਕਰਮਚਾਰੀ ਡਿੰਪਲ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਪਟਿਆਲਾ ਵਿੱਚ ਮ੍ਰਿਤਕ ਦੇ ਘਰ ਸੋਗ ਅਤੇ ਗੁੱਸੇ ਦਾ ਮਾਹੌਲ ਹੈ। ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਡਿੰਪਲ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕਾ ਦੀ ਪਛਾਣ ਡਿੰਪਲ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਤੋਪਖਾਨਾ ਮੋੜ ਇਲਾਕੇ ਦੀ ਰਹਿਣ ਵਾਲੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਡਿੰਪਲ ਲਗਭਗ 29 ਸਾਲ ਦੀ ਸੀ ਅਤੇ ਪਿਛਲੇ ਤਿੰਨ ਸਾਲਾਂ ਤੋਂ ਮੋਹਾਲੀ ਵਿੱਚ ਕੰਮ ਕਰ ਰਹੀ ਸੀ।

ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ’

ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ “ਡਿੰਪਲ ਬਹੁਤ ਹੀ ਸ਼ਾਂਤ ਸੁਭਾਅ ਦੀ ਕੁੜੀ ਸੀ ਅਤੇ ਆਪਣੇ ਦੋ ਭਰਾਵਾਂ ਦੀ ਇਕਲੌਤੀ ਭੈਣ ਸੀ। ਉਹ ਪਿਛਲੇ ਲਗਭਗ ਤਿੰਨ ਸਾਲਾਂ ਤੋਂ ਮੋਹਾਲੀ ਵਿੱਚ ਨੌਕਰੀ ਕਰ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਡਿੰਪਲ ਦੀ ਹਰਜਿੰਦਰ ਨਾਮ ਦੇ ਨੌਜਵਾਨ ਨਾਲ ਕੋਈ ਦੋਸਤੀ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਬਾਰੇ ਪਹਿਲਾਂ ਜਾਣਕਾਰੀ ਹੁੰਦੀ ਤਾਂ ਉਹ ਦੋਵੇਂ ਪੱਖਾਂ ਨੂੰ ਬਿਠਾ ਕੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਕੋਸ਼ਿਸ਼ ਕਰਦੇ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ‘ਤੇ ਡੂੰਘਾ ਅਫ਼ਸੋਸ ਜਤਾਉਂਦਿਆਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

‘ਪਰਿਵਾਰ ਵਿੱਚ ਮਾਤਮ ਦਾ ਮਾਹੌਲ’

ਪਰਿਵਾਰਕ ਮੈਂਬਰਾਂ ਦੇ ਮੁਤਾਬਿਕ ਡਿੰਪਲ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਪਟਿਆਲਾ ਵਿੱਚ ਉਸ ਦਾ ਅੰਤਮ ਸਸਕਾਰ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ, ਜਦਕਿ ਇਲਾਕਾ ਵਾਸੀ ਵੀ ਇਸ ਦਰਦਨਾਕ ਘਟਨਾ ਤੋਂ ਸਦਮੇ ਵਿੱਚ ਹਨ।

ਮੋਹਾਲੀ ਕੰਪਨੀ ਵਿੱਚ ਹੋਇਆ ਕਤਲ

ਦੱਸ ਦਈਏ ਕਿ ਸ਼ਹਿਰ ਮੋਹਾਲੀ ਵਿੱਚ ਇੱਕ ਨਿੱਜੀ ਕੰਪਨੀ ਦੇ ਦਫ਼ਤਰ ਵਿੱਚ ਨੌਜਵਾਨ ਕੁੜੀ ਡਿੰਪਲ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਉਸੇ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਕੁੜੀ ਦਾ ਜਾਣਕਾਰ ਦੱਸਿਆ ਜਾ ਰਿਹਾ ਹੈ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਕੁੜੀ ‘ਤੇ ਹਮਲਾ ਕਰਦੇ ਦਿਖਾਈ ਦੇ ਰਿਹਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਖੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ।

Share this content:

Post Comment