Loading Now

ਮੁੱਖ ਮੰਤਰੀ ਤੇ DGP ਦੇ ਅਸਤੀਫੇ ਦੀ ਮੰਗ ‘ਤੇ ਅੜਿਆ ਪਰਿਵਾਰ ਅਤੇ ਇਨਸਾਫ ਕਮੇਟੀ, ਕੀਤਾ ਇੱਕ ਹੋਰ ਵੱਡਾ ਐਲਾਨ

ਮੁੱਖ ਮੰਤਰੀ ਤੇ DGP ਦੇ ਅਸਤੀਫੇ ਦੀ ਮੰਗ ‘ਤੇ ਅੜਿਆ ਪਰਿਵਾਰ ਅਤੇ ਇਨਸਾਫ ਕਮੇਟੀ, ਕੀਤਾ ਇੱਕ ਹੋਰ ਵੱਡਾ ਐਲਾਨ

ਮਾਨਸਾ, 24 ਅਕਤੂਬਰ – ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ ਕੁਝ ਸਬੰਧੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਲਿਖਤੀ ਜਵਾਬ ਦਿੱਤਾ ਹੈ। ਇਸ ਤੋਂ ਬਾਅਦ ਇਨਸਾਫ਼ ਕਮੇਟੀ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਜਾਣੀ ਸੀ। ਇਸ ਦੌਰਾਨ ਇਨਸਾਫ਼ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਅਤੇ ਇਨਸਾਫ ਕਮੇਟੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰੋਸ ਵਜੋਂ ਆਉਣ ਵਾਲੀ 25 ਅਕਤੂਬਰ ਨੂੰ ਸੂਬੇ ਦੇ ਹਰੇਕ ਪਿੰਡ ਵਿੱਚ ਝਾੜੂ ਫੂਕੇ ਜਾਣ। ਉਨ੍ਹਾਂ ਕਿਹਾ ਕਿ ਬੀਤੀ 21 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਪ੍ਰਸਾਸ਼ਨ ਨੇ ਮਾਨਸਾ ਦੇ DSP ਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ ਕਰਨ ਦੀ ਗੱਲ ਕਹੀ ਸੀ ਜਿਸ ‘ਤੇ ਤੁਰੰਤ ਕੋਈ ਅਮਲ ਨਹੀਂ ਕੀਤਾ ਗਿਆ ਪਰ ਅੱਜ ਇਸ ਸਸਪੈਂਸ਼ਨ ਦਾ ਆਰਡਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕੀ ਅਜਿਹਾ ਕਰਕੇ ਪ੍ਰਸਾਸ਼ਨ ਝੋਟਾ ਦੇ ਪਰਿਵਾਰ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ? ਇਨ੍ਹਾਂ ਦੀ ਸਸਪੈਂਸ਼ਨ ਦੇ ਆਰਡਰ ਉਸੇ ਸਮੇਂ ਕਿਉਂ ਨਹੀਂ ਜਾਰੀ ਕੀਤੇ ਗਏ।

ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਤਿੰਨ ਮੈਂਬਰੀ ਕਮੇਟੀ ਅੱਗੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਰੱਖੀ ਜਾਂਦੀ ਹੈ ਤਾਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗ ਤਿੰਨ ਮੈਂਬਰੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀ ਤਾਂ ਸਰਕਾਰ ਉਸ ਅਥਾਰਟੀ ਜਾਂ ਵਿਭਾਗ ਦੀ ਵੱਖਰੀ ਕਮੇਟੀ ਬਣਾ ਕੇ ਭੇਜੇ, ਜਿਸ ਦੇ ਅਧਿਕਾਰ ਖੇਤਰ ਵਿੱਚ ਇਹ ਮਾਮਲਾ ਆਉਂਦਾ ਹੈ, ਤਾਂ ਜੋ ਇਸ ਮੰਗ ਬਾਰੇ ਚਰਚਾ ਕੀਤੀ ਜਾ ਸਕੇ।

Share this content:

Post Comment