Loading Now

ਮੁੱਖ ਮੰਤਰੀ ਦੀ ਪਿੰਡ ਚੰਦਬਾਜਾ ਆਮਦ ਸਬੰਧੀ ਤਿਆਰੀਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਇਜ਼ਾ

ਮੁੱਖ ਮੰਤਰੀ ਦੀ ਪਿੰਡ ਚੰਦਬਾਜਾ ਆਮਦ ਸਬੰਧੀ ਤਿਆਰੀਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਇਜ਼ਾ

*28 ਜੂਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਲੋਕ ਮਿਲਣੀ, ਮੁੱਖ ਮੰਤਰੀ ‘ਪਿੰਡ ਜਿੰਮ’ ਯੋਜਨਾ ਦੀ ਵੀ ਕਰਨਗੇ ਸ਼ੁਰੂਆਤ-ਸੰਧਵਾਂ
ਕੋਟਕਪੂਰਾ, 27 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ 28 ਜੂਨ ਨੂੰ ਪਿੰਡ ਚੰਦਬਾਜਾ ਵਿਖੇ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 28 ਜੂਨ ਨੂੰ ਪਿੰਡ ਚੰਦਬਾਜਾ ਦੀ ਸੱਥ ਵਿੱਚ ਲੋਕਾਂ ਨਾਲ ਸਿੱਧੀ ਲੋਕ ਮਿਲਣੀ ਕਰਨਗੇ। ਇਸ ਤੋਂ ਪਹਿਲਾਂ ਪਿੰਡ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ‘ਪਿੰਡ ਜਿੰਮ’ ਯੋਜਨਾ ਤਹਿਤ ਪੰਜਾਬ ਦੇ 500 ਪਿੰਡਾਂ ਵਿੱਚ ਜਿੰਮਾਂ ਦੀ ਸ਼ੁਰੂਆਤ ਕਰਨਗੇ।
ਸਪੀਕਰ ਸ. ਸੰਧਵਾਂ ਨੇ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਸਾਰੇ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸਪੀਕਰ ਸ. ਸੰਧਵਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਸਬੰਧੀ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਨੁਸਾਰ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Share this content:

Post Comment